ਯੋਹਨ 9

ਉਸ ਦੇ ਮਾਤਾ-ਪਿਤਾ ਨੇ ਇਹ ਇਸ ਲਈ ਕਿਹਾ ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ, ਕਿਉਂਕਿ ਉਹਨਾਂ ਨੇ ਪਹਿਲਾਂ ਹੀ ਫ਼ੈਸਲਾ ਕਰ ਲਿਆ ਸੀ ਕਿ ਜੋ ਕੋਈ ਵੀ ਸਵੀਕਾਰ ਕਰਦਾ ਹੈ ਕਿ ਯਿਸ਼ੂ ਮਸੀਹਾ ਹੈ, ਉਸ ਨੂੰ ਪ੍ਰਾਰਥਨਾ ਸਥਾਨ ਤੋਂ ਬਾਹਰ ਕੱਢ ਦਿੱਤਾ ਜਾਵੇਗਾ।

John 9:22 (UKJV) These words spoke his parents, because they feared the Jews: for the Jews had agreed already, that if any man did confess that he was Christ, he should be put out of the synagogue.

20ਉਸ ਦੇ ਮਾਤਾ-ਪਿਤਾ ਨੇ ਜਵਾਬ ਦਿੱਤਾ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ। ਅਤੇ ਅਸੀਂ ਜਾਣਦੇ ਹਾਂ ਕਿ ਉਹ ਅੰਨ੍ਹਾ ਪੈਦਾ ਹੋਇਆ ਸੀ।

21ਪਰ ਉਹ ਹੁਣ ਕਿਵੇਂ ਵੇਖ ਸਕਦਾ ਹੈ, ਅਤੇ ਕਿਸ ਨੇ ਉਸ ਦੀਆਂ ਅੱਖਾਂ ਨੂੰ ਖੋਲ੍ਹਿਆ ਹੈ, ਸਾਨੂੰ ਨਹੀਂ ਪਤਾ। ਉਸ ਨੂੰ ਪੁੱਛੋ, ਕਿਉਂਕਿ ਉਹ ਉਮਰ ਦਾ ਸਿਆਣਾ ਹੈ; ਉਹ ਆਪੇ ਹੀ ਤੁਹਾਨੂੰ ਦੱਸੇਗਾ।”

22ਉਸ ਦੇ ਮਾਤਾ-ਪਿਤਾ ਨੇ ਇਹ ਇਸ ਲਈ ਕਿਹਾ ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ, ਕਿਉਂਕਿ ਉਹਨਾਂ ਨੇ ਪਹਿਲਾਂ ਹੀ ਫ਼ੈਸਲਾ ਕਰ ਲਿਆ ਸੀ ਕਿ ਜੋ ਕੋਈ ਵੀ ਸਵੀਕਾਰ ਕਰਦਾ ਹੈ ਕਿ ਯਿਸ਼ੂ ਮਸੀਹਾ ਹੈ, ਉਸ ਨੂੰ ਪ੍ਰਾਰਥਨਾ ਸਥਾਨ ਤੋਂ ਬਾਹਰ ਕੱਢ ਦਿੱਤਾ ਜਾਵੇਗਾ।

23ਇਸੇ ਕਾਰਨ ਉਸ ਦੇ ਮਾਤਾ-ਪਿਤਾ ਨੇ ਕਿਹਾ, “ਉਹ ਉਮਰ ਦਾ ਸਿਆਣਾ ਹੈ; ਉਸ ਨੂੰ ਪੁੱਛੋ।”

24ਉਹਨਾਂ ਨੇ ਦੂਸਰੀ ਵਾਰ ਉਸ ਆਦਮੀ ਨੂੰ ਸੱਦਿਆ ਜੋ ਅੰਨ੍ਹਾ ਸੀ। ਉਹਨਾਂ ਨੇ ਕਿਹਾ, “ਸੱਚ ਬੋਲ ਕੇ ਤੂੰ ਪਰਮੇਸ਼ਵਰ ਦੀ ਵਡਿਆਈ ਕਰ। ਅਸੀਂ ਜਾਣਦੇ ਹਾਂ ਕਿ ਇਹ ਆਦਮੀ ਪਾਪੀ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.