22ਉਸ ਦੇ ਮਾਤਾ-ਪਿਤਾ ਨੇ ਇਹ ਇਸ ਲਈ ਕਿਹਾ ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ, ਕਿਉਂਕਿ ਉਹਨਾਂ ਨੇ ਪਹਿਲਾਂ ਹੀ ਫ਼ੈਸਲਾ ਕਰ ਲਿਆ ਸੀ ਕਿ ਜੋ ਕੋਈ ਵੀ ਸਵੀਕਾਰ ਕਰਦਾ ਹੈ ਕਿ ਯਿਸ਼ੂ ਮਸੀਹਾ ਹੈ, ਉਸ ਨੂੰ ਪ੍ਰਾਰਥਨਾ ਸਥਾਨ ਤੋਂ ਬਾਹਰ ਕੱਢ ਦਿੱਤਾ ਜਾਵੇਗਾ।
23ਇਸੇ ਕਾਰਨ ਉਸ ਦੇ ਮਾਤਾ-ਪਿਤਾ ਨੇ ਕਿਹਾ, “ਉਹ ਉਮਰ ਦਾ ਸਿਆਣਾ ਹੈ; ਉਸ ਨੂੰ ਪੁੱਛੋ।”
24ਉਹਨਾਂ ਨੇ ਦੂਸਰੀ ਵਾਰ ਉਸ ਆਦਮੀ ਨੂੰ ਸੱਦਿਆ ਜੋ ਅੰਨ੍ਹਾ ਸੀ। ਉਹਨਾਂ ਨੇ ਕਿਹਾ, “ਸੱਚ ਬੋਲ ਕੇ ਤੂੰ ਪਰਮੇਸ਼ਵਰ ਦੀ ਵਡਿਆਈ ਕਰ। ਅਸੀਂ ਜਾਣਦੇ ਹਾਂ ਕਿ ਇਹ ਆਦਮੀ ਪਾਪੀ ਹੈ।”
25ਉਸ ਨੇ ਜਵਾਬ ਦਿੱਤਾ, “ਭਾਵੇਂ ਉਹ ਪਾਪੀ ਹੈ ਜਾਂ ਨਹੀਂ, ਮੈਨੂੰ ਨਹੀਂ ਪਤਾ। ਇੱਕ ਚੀਜ਼ ਜੋ ਮੈਂ ਜਾਣਦਾ ਹਾਂ, ਮੈਂ ਅੰਨ੍ਹਾ ਸੀ ਪਰ ਹੁਣ ਮੈਂ ਵੇਖਦਾ ਹਾਂ!”
26ਤਾਂ ਉਹਨਾਂ ਨੇ ਉਸ ਨੂੰ ਪੁੱਛਿਆ, “ਉਸ ਨੇ ਤੈਨੂੰ ਕੀ ਕੀਤਾ? ਉਸ ਨੇ ਤੇਰੀਆਂ ਅੱਖਾਂ ਕਿਵੇਂ ਖੋਲ੍ਹੀਆਂ?”