ਯੋਹਨ 9

ਤਦ ਯਹੂਦੀਆਂ ਦੇ ਆਗੂ ਉਸ ਉੱਪਰ ਗੁੱਸਾ ਕਰਨ ਲੱਗੇ ਅਤੇ ਬੁਰਾ ਭਲਾ ਕਿਹਾ ਅਤੇ ਬੋਲੇ, “ਤੂੰ ਹੀ ਉਸ ਦਾ ਚੇਲਾ ਹੈ ਪਰ ਅਸੀਂ ਮੋਸ਼ੇਹ ਦੇ ਚੇਲੇ ਹਾਂ

John 9:28 (UKJV) Then they reviled him, and said, You are his disciple; but we are Moses' disciples.

26ਤਾਂ ਉਹਨਾਂ ਨੇ ਉਸ ਨੂੰ ਪੁੱਛਿਆ, “ਉਸ ਨੇ ਤੈਨੂੰ ਕੀ ਕੀਤਾ? ਉਸ ਨੇ ਤੇਰੀਆਂ ਅੱਖਾਂ ਕਿਵੇਂ ਖੋਲ੍ਹੀਆਂ?”

27ਉਸ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਪਹਿਲਾਂ ਹੀ ਦੱਸ ਚੁੱਕਿਆ ਹਾਂ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਇਸ ਨੂੰ ਦੁਬਾਰਾ ਕਿਉਂ ਸੁਣਨਾ ਚਾਹੁੰਦੇ ਹੋ? ਕੀ ਤੁਸੀਂ ਵੀ ਉਹਨਾਂ ਦੇ ਚੇਲੇ ਬਣਨਾ ਚਾਹੁੰਦੇ ਹੋ?”

28ਤਦ ਯਹੂਦੀਆਂ ਦੇ ਆਗੂ ਉਸ ਉੱਪਰ ਗੁੱਸਾ ਕਰਨ ਲੱਗੇ ਅਤੇ ਬੁਰਾ ਭਲਾ ਕਿਹਾ ਅਤੇ ਬੋਲੇ, “ਤੂੰ ਹੀ ਉਸ ਦਾ ਚੇਲਾ ਹੈ ਪਰ ਅਸੀਂ ਮੋਸ਼ੇਹ ਦੇ ਚੇਲੇ ਹਾਂ

29ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਨੇ ਮੋਸ਼ੇਹ ਨਾਲ ਗੱਲਾਂ ਕੀਤੀਆਂ। ਪਰ ਇਹ ਆਦਮੀ ਕਿੱਥੋਂ ਆਉਂਦਾ ਹੈ, ਅਸੀਂ ਨਹੀਂ ਜਾਣਦੇ।”

30ਉਸ ਆਦਮੀ ਨੇ ਜਵਾਬ ਦਿੱਤਾ, “ਹੁਣ ਇਹ ਕਮਾਲ ਦੀ ਗੱਲ ਹੈ! ਤੁਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ, ਫਿਰ ਵੀ ਉਸ ਨੇ ਮੇਰੀਆਂ ਅੱਖਾਂ ਖੋਲ੍ਹੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.