1ਜਦੋਂ ਯਿਸ਼ੂ ਜਾ ਰਹੇ ਸੀ ਤਾਂ ਉਹਨਾਂ ਨੇ ਇੱਕ ਆਦਮੀ ਨੂੰ ਵੇਖਿਆ ਜਿਹੜਾ ਜਨਮ ਤੋਂ ਅੰਨ੍ਹਾ ਸੀ।
2ਉਹਨਾਂ ਦੇ ਚੇਲਿਆਂ ਨੇ ਯਿਸ਼ੂ ਨੂੰ ਪੁੱਛਿਆ, “ਗੁਰੂ ਜੀ, ਕਿਸ ਨੇ ਪਾਪ ਕੀਤਾ ਹੈ, ਇਹ ਆਦਮੀ ਨੇ ਜਾਂ ਉਸ ਦੇ ਮਾਤਾ-ਪਿਤਾ ਨੇ ਜੋ ਉਹ ਅੰਨ੍ਹਾ ਪੈਦਾ ਹੋਇਆ ਹੈ?”
3ਯਿਸ਼ੂ ਨੇ ਉੱਤਰ ਦਿੱਤਾ, “ਨਾ ਹੀ ਇਸ ਦੇ ਮਾਤਾ-ਪਿਤਾ ਨੇ ਅਤੇ ਨਾ ਹੀ ਉਸ ਦੇ ਪਾਪ ਕਾਰਨ ਹੈ। ਪਰ ਇਸ ਲਈ ਹੋਇਆ ਤਾਂ ਜੋ ਪਰਮੇਸ਼ਵਰ ਦੀ ਮਹਿਮਾ ਪ੍ਰਗਟ ਹੋਵੇ।
4ਜਿਨ੍ਹਾ ਚਿਰ ਦਿਨ ਹੈ, ਸਾਨੂੰ ਉਸ ਦਾ ਕੰਮ ਕਰਨਾ ਚਾਹੀਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ। ਰਾਤ ਆ ਰਹੀ ਹੈ, ਜਦੋਂ ਕੋਈ ਕੰਮ ਨਹੀਂ ਕਰ ਸਕਦਾ।
5ਜਦੋਂ ਤੱਕ ਮੈਂ ਇਸ ਦੁਨੀਆਂ ਵਿੱਚ ਹਾਂ, ਮੈਂ ਇਸ ਦੁਨੀਆਂ ਦਾ ਚਾਨਣ ਹਾਂ।”