3ਯਿਸ਼ੂ ਨੇ ਉੱਤਰ ਦਿੱਤਾ, “ਨਾ ਹੀ ਇਸ ਦੇ ਮਾਤਾ-ਪਿਤਾ ਨੇ ਅਤੇ ਨਾ ਹੀ ਉਸ ਦੇ ਪਾਪ ਕਾਰਨ ਹੈ। ਪਰ ਇਸ ਲਈ ਹੋਇਆ ਤਾਂ ਜੋ ਪਰਮੇਸ਼ਵਰ ਦੀ ਮਹਿਮਾ ਪ੍ਰਗਟ ਹੋਵੇ।
4ਜਿਨ੍ਹਾ ਚਿਰ ਦਿਨ ਹੈ, ਸਾਨੂੰ ਉਸ ਦਾ ਕੰਮ ਕਰਨਾ ਚਾਹੀਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ। ਰਾਤ ਆ ਰਹੀ ਹੈ, ਜਦੋਂ ਕੋਈ ਕੰਮ ਨਹੀਂ ਕਰ ਸਕਦਾ।
5ਜਦੋਂ ਤੱਕ ਮੈਂ ਇਸ ਦੁਨੀਆਂ ਵਿੱਚ ਹਾਂ, ਮੈਂ ਇਸ ਦੁਨੀਆਂ ਦਾ ਚਾਨਣ ਹਾਂ।”
6ਇਹ ਕਹਿਣ ਤੋਂ ਬਾਅਦ, ਉਸ ਨੇ ਜ਼ਮੀਨ ਤੇ ਥੁੱਕਿਆ ਅਤੇ ਉਸ ਥੁੱਕ ਨਾਲ ਥੋੜ੍ਹਾ ਜਿਹਾ ਮਿੱਟੀ ਦਾ ਲੇਪ ਬਣਾਇਆ ਅਤੇ ਉਸ ਦੀਆਂ ਅੱਖਾਂ ਤੇ ਲਾ ਦਿੱਤਾ।
7ਯਿਸ਼ੂ ਨੇ ਉਸ ਨੂੰ ਕਿਹਾ, “ਜਾਓ ਅਤੇ ਸਿਲੋਅਮ ਦੇ ਤਲਾਬ ਵਿੱਚ ਧੋਵੋ” (ਇਸ ਸ਼ਬਦ ਦਾ ਅਰਥ ਹੈ ਭੇਜਿਆ)। ਤਾਂ ਉਹ ਆਦਮੀ ਚੱਲਿਆ ਗਿਆ ਅਤੇ ਉੱਥੇ ਉਸ ਨੇ ਆਪਣੀਆਂ ਅੱਖਾਂ ਨੂੰ ਧੋਤਾ ਅਤੇ ਵੇਖਦਿਆਂ ਘਰ ਆਇਆ।