ਯੋਹਨ 9

ਇਹ ਕਹਿਣ ਤੋਂ ਬਾਅਦ, ਉਸ ਨੇ ਜ਼ਮੀਨ ਤੇ ਥੁੱਕਿਆ ਅਤੇ ਉਸ ਥੁੱਕ ਨਾਲ ਥੋੜ੍ਹਾ ਜਿਹਾ ਮਿੱਟੀ ਦਾ ਲੇਪ ਬਣਾਇਆ ਅਤੇ ਉਸ ਦੀਆਂ ਅੱਖਾਂ ਤੇ ਲਾ ਦਿੱਤਾ।

John 9:6 (UKJV) When he had thus spoken, he spat on the ground, and made clay of the spittle, and he anointed the eyes of the blind man with the clay,

4ਜਿਨ੍ਹਾ ਚਿਰ ਦਿਨ ਹੈ, ਸਾਨੂੰ ਉਸ ਦਾ ਕੰਮ ਕਰਨਾ ਚਾਹੀਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ। ਰਾਤ ਆ ਰਹੀ ਹੈ, ਜਦੋਂ ਕੋਈ ਕੰਮ ਨਹੀਂ ਕਰ ਸਕਦਾ।

5ਜਦੋਂ ਤੱਕ ਮੈਂ ਇਸ ਦੁਨੀਆਂ ਵਿੱਚ ਹਾਂ, ਮੈਂ ਇਸ ਦੁਨੀਆਂ ਦਾ ਚਾਨਣ ਹਾਂ।”

6ਇਹ ਕਹਿਣ ਤੋਂ ਬਾਅਦ, ਉਸ ਨੇ ਜ਼ਮੀਨ ਤੇ ਥੁੱਕਿਆ ਅਤੇ ਉਸ ਥੁੱਕ ਨਾਲ ਥੋੜ੍ਹਾ ਜਿਹਾ ਮਿੱਟੀ ਦਾ ਲੇਪ ਬਣਾਇਆ ਅਤੇ ਉਸ ਦੀਆਂ ਅੱਖਾਂ ਤੇ ਲਾ ਦਿੱਤਾ।

7ਯਿਸ਼ੂ ਨੇ ਉਸ ਨੂੰ ਕਿਹਾ, “ਜਾਓ ਅਤੇ ਸਿਲੋਅਮ ਦੇ ਤਲਾਬ ਵਿੱਚ ਧੋਵੋ” (ਇਸ ਸ਼ਬਦ ਦਾ ਅਰਥ ਹੈ ਭੇਜਿਆ)। ਤਾਂ ਉਹ ਆਦਮੀ ਚੱਲਿਆ ਗਿਆ ਅਤੇ ਉੱਥੇ ਉਸ ਨੇ ਆਪਣੀਆਂ ਅੱਖਾਂ ਨੂੰ ਧੋਤਾ ਅਤੇ ਵੇਖਦਿਆਂ ਘਰ ਆਇਆ।

8ਉਸ ਦੇ ਗੁਆਂਢੀਆਂ ਅਤੇ ਉਹਨਾਂ ਲੋਕਾਂ ਨੇ, ਜਿਨ੍ਹਾਂ ਨੇ ਪਹਿਲਾਂ ਉਸ ਨੂੰ ਭੀਖ ਮੰਗਦਾ ਵੇਖਿਆ ਸੀ, ਪੁੱਛਿਆ, “ਕੀ ਇਹ ਉਹ ਮਨੁੱਖ ਨਹੀਂ ਜਿਹੜਾ ਬੈਠ ਕੇ ਭੀਖ ਮੰਗਦਾ ਹੁੰਦਾ ਸੀ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.