ਯੋਹਨ 9

ਯਿਸ਼ੂ ਨੇ ਉਸ ਨੂੰ ਕਿਹਾ, “ਜਾਓ ਅਤੇ ਸਿਲੋਅਮ ਦੇ ਤਲਾਬ ਵਿੱਚ ਧੋਵੋ” (ਇਸ ਸ਼ਬਦ ਦਾ ਅਰਥ ਹੈ ਭੇਜਿਆ)। ਤਾਂ ਉਹ ਆਦਮੀ ਚੱਲਿਆ ਗਿਆ ਅਤੇ ਉੱਥੇ ਉਸ ਨੇ ਆਪਣੀਆਂ ਅੱਖਾਂ ਨੂੰ ਧੋਤਾ ਅਤੇ ਵੇਖਦਿਆਂ ਘਰ ਆਇਆ।

John 9:7 (UKJV) And said unto him, Go, wash in the pool of Siloam, (which is by interpretation, Sent.) He went his way therefore, and washed, and came seeing.

5ਜਦੋਂ ਤੱਕ ਮੈਂ ਇਸ ਦੁਨੀਆਂ ਵਿੱਚ ਹਾਂ, ਮੈਂ ਇਸ ਦੁਨੀਆਂ ਦਾ ਚਾਨਣ ਹਾਂ।”

6ਇਹ ਕਹਿਣ ਤੋਂ ਬਾਅਦ, ਉਸ ਨੇ ਜ਼ਮੀਨ ਤੇ ਥੁੱਕਿਆ ਅਤੇ ਉਸ ਥੁੱਕ ਨਾਲ ਥੋੜ੍ਹਾ ਜਿਹਾ ਮਿੱਟੀ ਦਾ ਲੇਪ ਬਣਾਇਆ ਅਤੇ ਉਸ ਦੀਆਂ ਅੱਖਾਂ ਤੇ ਲਾ ਦਿੱਤਾ।

7ਯਿਸ਼ੂ ਨੇ ਉਸ ਨੂੰ ਕਿਹਾ, “ਜਾਓ ਅਤੇ ਸਿਲੋਅਮ ਦੇ ਤਲਾਬ ਵਿੱਚ ਧੋਵੋ” (ਇਸ ਸ਼ਬਦ ਦਾ ਅਰਥ ਹੈ ਭੇਜਿਆ)। ਤਾਂ ਉਹ ਆਦਮੀ ਚੱਲਿਆ ਗਿਆ ਅਤੇ ਉੱਥੇ ਉਸ ਨੇ ਆਪਣੀਆਂ ਅੱਖਾਂ ਨੂੰ ਧੋਤਾ ਅਤੇ ਵੇਖਦਿਆਂ ਘਰ ਆਇਆ।

8ਉਸ ਦੇ ਗੁਆਂਢੀਆਂ ਅਤੇ ਉਹਨਾਂ ਲੋਕਾਂ ਨੇ, ਜਿਨ੍ਹਾਂ ਨੇ ਪਹਿਲਾਂ ਉਸ ਨੂੰ ਭੀਖ ਮੰਗਦਾ ਵੇਖਿਆ ਸੀ, ਪੁੱਛਿਆ, “ਕੀ ਇਹ ਉਹ ਮਨੁੱਖ ਨਹੀਂ ਜਿਹੜਾ ਬੈਠ ਕੇ ਭੀਖ ਮੰਗਦਾ ਹੁੰਦਾ ਸੀ?”

9ਕਈ ਲੋਕਾਂ ਨੇ ਕਿਹਾ ਕਿ ਇਹ ਉਹੀ ਹੈ ਅਤੇ ਕਈਆਂ ਨੇ ਕਿਹਾ। “ਨਹੀਂ, ਇਹ ਮਨੁੱਖ ਉਹ ਨਹੀਂ ਹੈ ਸਿਰਫ ਇਹ ਉਸ ਵਰਗਾ ਲੱਗਦਾ ਹੈ।” ਪਰ ਉਸ ਮਨੁੱਖ ਨੇ ਆਖਿਆ, “ਮੈਂ ਉਹੀ ਮਨੁੱਖ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.