7ਤਦ ਮਲਾਹਾਂ ਨੇ ਇੱਕ-ਦੂਜੇ ਨੂੰ ਕਿਹਾ, “ਆਓ ਅਸੀਂ ਇਹ ਕਰੀਏ, ਗੁਣੇ ਪਾ ਕੇ ਪਤਾ ਕਰੀਏ ਕਿ ਇਹ ਬਿਪਤਾ ਸਾਡੇ ਉੱਤੇ ਕਿਸ ਦੇ ਕਾਰਨ ਆਈ ਹੈ।” ਤਦ ਉਨ੍ਹਾਂ ਨੇ ਗੁਣੇ ਪਾਏ ਅਤੇ ਗੁਣਾ ਯੋਨਾਹ ਦੇ ਨਾਮ ਉੱਤੇ ਪੈ ਗਿਆ।
8ਤਦ ਉਨ੍ਹਾਂ ਨੇ ਯੂਨਾਹ ਨੂੰ ਪੁੱਛਿਆ, “ਸਾਨੂੰ ਦੱਸ ਕਿ ਸਾਡੇ ਉੱਤੇ ਇਹ ਬਿਪਤਾ ਕਿਸ ਦੇ ਕਾਰਨ ਆਈ ਹੈ? ਤੁਸੀਂ ਕੀ ਕੰਮ ਕਰਦੇ ਹੋ? ਤੁਸੀਂ ਕਿੱਥੋਂ ਆ ਰਹੇ ਹੋ? ਤੁਸੀਂ ਕਿਸ ਦੇਸ਼ ਅਤੇ ਕਿਸ ਜਾਤੀ ਨਾਲ ਸਬੰਧਤ ਹੋ?”
9ਯੋਨਾਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਇੱਕ ਇਬਰਾਨੀ ਹਾਂ ਅਤੇ ਮੈਂ ਯਾਹਵੇਹ ਅਕਾਸ਼ ਦੇ ਪਰਮੇਸ਼ਵਰ ਦੀ ਉਪਾਸਨਾ ਕਰਦਾ ਹਾਂ, ਜਿਸ ਨੇ ਸਮੁੰਦਰ ਅਤੇ ਧਰਤੀ ਨੂੰ ਬਣਾਇਆ ਹੈ।
10ਇਹ ਸੁਣ ਕੇ ਉਹ ਘਬਰਾ ਗਏ ਅਤੇ ਯੂਨਾਹ ਨੂੰ ਆਖਿਆ, ਤੂੰ ਇਹ ਕੀ ਕੀਤਾ ਹੈ? (ਕਿਉਂਕਿ ਯੂਨਾਹ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਯਾਹਵੇਹ ਦੀ ਹਜ਼ੂਰੀ ਤੋਂ ਭੱਜ ਰਿਹਾ ਸੀ।)
11ਤਦ ਉਨ੍ਹਾਂ ਨੇ ਯੂਨਾਹ ਨੂੰ ਪੁੱਛਿਆ, “ਹੁਣ ਅਸੀਂ ਤੇਰੇ ਨਾਲ ਕੀ ਕਰੀਏ ਤਾਂ ਜੋ ਸਮੁੰਦਰ ਸਾਡੇ ਲਈ ਸ਼ਾਂਤ ਹੋ ਜਾਵੇ?” ਕਿਉਂਕਿ ਸਮੁੰਦਰ ਦੀਆਂ ਲਹਿਰਾਂ ਹੋਰ ਭਿਆਨਕ ਹੋ ਰਹੀਆਂ ਸਨ।