1ਮੱਛੀ ਦੇ ਅੰਦਰੋਂ ਯੋਨਾਹ ਨੇ ਆਪਣੇ ਯਾਹਵੇਹ ਨੂੰ ਪ੍ਰਾਰਥਨਾ ਕੀਤੀ।
2ਉਸ ਨੇ ਕਿਹਾ, “ਮੈਂ ਆਪਣੀ ਬਿਪਤਾ ਵਿੱਚ ਯਾਹਵੇਹ ਨੂੰ ਪੁਕਾਰਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ। ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, ਤੂੰ ਮੇਰੀ ਆਵਾਜ਼ ਸੁਣੀ।
3ਤੂੰ ਮੈਨੂੰ ਡੂੰਘਿਆਈ ਵਿੱਚ, ਸਮੁੰਦਰ ਦੀ ਤਹਿ ਵਿੱਚ ਸੁੱਟ ਦਿੱਤਾ, ਅਤੇ ਹੜ੍ਹਾਂ ਨੇ ਮੈਨੂੰ ਘੇਰ ਲਿਆ, ਤੇਰੀਆਂ ਸਾਰੀਆਂ ਲਹਿਰਾਂ ਅਤੇ ਤਰੰਗਾਂ ਮੇਰੇ ਉੱਤੋਂ ਲੰਘ ਗਈਆਂ।