ਯੋਨਾਹ 3

ਤਦ ਉਸ ਨੇ ਨੀਨਵਾਹ ਵਿੱਚ ਇਹ ਘੋਸ਼ਣਾ ਕਰਵਾਈ: “ਰਾਜੇ ਅਤੇ ਉਸ ਦੇ ਅਹਿਲਕਾਰਾਂ ਦੇ ਹੁਕਮ ਨਾਲ: “ਮਨੁੱਖ ਜਾਂ ਜਾਨਵਰ, ਝੁੰਡ ਜਾਂ ਇੱਜੜ, ਕਿਸੇ ਵੀ ਚੀਜ਼ ਦਾ ਸੁਆਦ ਨਾ ਲੈਣ ਦਿਓ। ਉਨ੍ਹਾਂ ਨੂੰ ਖਾਣ ਜਾਂ ਪੀਣ ਨਾ ਦਿਓ।

Jonah 3:7 (UKJV) And he caused it to be proclaimed and published through Nineveh by the decree of the king and his nobles, saying, Let neither man nor beast, herd nor flock, taste any thing: let them not feed, nor drink water:

5ਨੀਨਵਾਹ ਦੇ ਲੋਕਾਂ ਨੇ ਪਰਮੇਸ਼ਵਰ ਵਿੱਚ ਵਿਸ਼ਵਾਸ ਕੀਤਾ। ਵਰਤ ਦੀ ਘੋਸ਼ਣਾ ਕੀਤੀ ਗਈ, ਅਤੇ ਸਭਨਾਂ ਨੇ, ਵੱਡੇ ਤੋਂ ਲੈ ਕੇ ਛੋਟੇ ਤੱਕ, ਤੱਪੜ ਪਾ ਲਏ।

6ਜਦੋਂ ਯੋਨਾਹ ਦੀ ਚੇਤਾਵਨੀ ਨੀਨਵਾਹ ਦੇ ਰਾਜੇ ਕੋਲ ਪਹੁੰਚੀ, ਤਾਂ ਉਹ ਆਪਣੇ ਸਿੰਘਾਸਣ ਤੋਂ ਉੱਠਿਆ, ਆਪਣੇ ਸ਼ਾਹੀ ਬਸਤਰ ਲਾਹ ਲਏ, ਤੱਪੜ ਪਾ ਕੇ ਮਿੱਟੀ ਵਿੱਚ ਬੈਠ ਗਿਆ।

7ਤਦ ਉਸ ਨੇ ਨੀਨਵਾਹ ਵਿੱਚ ਇਹ ਘੋਸ਼ਣਾ ਕਰਵਾਈ: “ਰਾਜੇ ਅਤੇ ਉਸ ਦੇ ਅਹਿਲਕਾਰਾਂ ਦੇ ਹੁਕਮ ਨਾਲ: “ਮਨੁੱਖ ਜਾਂ ਜਾਨਵਰ, ਝੁੰਡ ਜਾਂ ਇੱਜੜ, ਕਿਸੇ ਵੀ ਚੀਜ਼ ਦਾ ਸੁਆਦ ਨਾ ਲੈਣ ਦਿਓ। ਉਨ੍ਹਾਂ ਨੂੰ ਖਾਣ ਜਾਂ ਪੀਣ ਨਾ ਦਿਓ।

8ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ਵਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਹਰੇਕ ਆਪੋ-ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ।

9ਕੌਣ ਜਾਣਦਾ ਹੈ? ਕਿ ਪਰਮੇਸ਼ਵਰ ਅਜੇ ਵੀ ਤਿਆਗ ਅਤੇ ਰਹਿਮ ਨਾਲ ਆਪਣੇ ਭਿਆਨਕ ਕ੍ਰੋਧ ਤੋਂ ਮੁੜੇ ਤਾਂ ਜੋ ਅਸੀਂ ਨਾਸ਼ ਨਾ ਹੋ ਜਾਈਏ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.