6ਜਦੋਂ ਯੋਨਾਹ ਦੀ ਚੇਤਾਵਨੀ ਨੀਨਵਾਹ ਦੇ ਰਾਜੇ ਕੋਲ ਪਹੁੰਚੀ, ਤਾਂ ਉਹ ਆਪਣੇ ਸਿੰਘਾਸਣ ਤੋਂ ਉੱਠਿਆ, ਆਪਣੇ ਸ਼ਾਹੀ ਬਸਤਰ ਲਾਹ ਲਏ, ਤੱਪੜ ਪਾ ਕੇ ਮਿੱਟੀ ਵਿੱਚ ਬੈਠ ਗਿਆ।
7ਤਦ ਉਸ ਨੇ ਨੀਨਵਾਹ ਵਿੱਚ ਇਹ ਘੋਸ਼ਣਾ ਕਰਵਾਈ: “ਰਾਜੇ ਅਤੇ ਉਸ ਦੇ ਅਹਿਲਕਾਰਾਂ ਦੇ ਹੁਕਮ ਨਾਲ: “ਮਨੁੱਖ ਜਾਂ ਜਾਨਵਰ, ਝੁੰਡ ਜਾਂ ਇੱਜੜ, ਕਿਸੇ ਵੀ ਚੀਜ਼ ਦਾ ਸੁਆਦ ਨਾ ਲੈਣ ਦਿਓ। ਉਨ੍ਹਾਂ ਨੂੰ ਖਾਣ ਜਾਂ ਪੀਣ ਨਾ ਦਿਓ।
8ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ਵਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਹਰੇਕ ਆਪੋ-ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ।
9ਕੌਣ ਜਾਣਦਾ ਹੈ? ਕਿ ਪਰਮੇਸ਼ਵਰ ਅਜੇ ਵੀ ਤਿਆਗ ਅਤੇ ਰਹਿਮ ਨਾਲ ਆਪਣੇ ਭਿਆਨਕ ਕ੍ਰੋਧ ਤੋਂ ਮੁੜੇ ਤਾਂ ਜੋ ਅਸੀਂ ਨਾਸ਼ ਨਾ ਹੋ ਜਾਈਏ।”
10ਜਦੋਂ ਪਰਮੇਸ਼ਵਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ਵਰ ਉਸ ਤਬਾਹੀ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ।