ਯੋਨਾਹ 4

ਇਹ ਗੱਲ ਯੋਨਾਹ ਨੂੰ ਬਹੁਤ ਹੀ ਬੁਰੀ ਲੱਗੀ ਅਤੇ ਉਹ ਬਹੁਤ ਹੀ ਗੁੱਸੇ ਹੋ ਗਿਆ।

Jonah 4:1 (UKJV) But it displeased Jonah exceedingly, and he was very angry.

1ਇਹ ਗੱਲ ਯੋਨਾਹ ਨੂੰ ਬਹੁਤ ਹੀ ਬੁਰੀ ਲੱਗੀ ਅਤੇ ਉਹ ਬਹੁਤ ਹੀ ਗੁੱਸੇ ਹੋ ਗਿਆ।

2ਉਸ ਨੇ ਯਾਹਵੇਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਾਹਵੇਹ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹ ਗੱਲ ਨਹੀਂ ਸੀ ਕਹਿੰਦਾ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਿਆਲੂ ਪਰਮੇਸ਼ਵਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ।

3ਹੁਣ, ਯਾਹਵੇਹ, ਮੇਰੀ ਜਾਨ ਲੈ, ਕਿਉਂਕਿ ਮੇਰੇ ਲਈ ਜੀਉਣ ਨਾਲੋਂ ਮਰਨਾ ਚੰਗਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.