5ਕੋਈ ਵੀ ਤੇਰੇ ਜੀਵਨ ਦੇ ਸਾਰੇ ਦਿਨ ਵਿੱਚ ਤੇਰੇ ਵਿਰੁੱਧ ਖੜਾ ਨਹੀਂ ਹੋ ਸਕੇਗਾ। ਜਿਵੇਂ ਮੈਂ ਮੋਸ਼ੇਹ ਦੇ ਨਾਲ ਸੀ, ਉਸੇ ਤਰ੍ਹਾਂ ਮੈਂ ਤੇਰੇ ਨਾਲ ਰਹਾਂਗਾ, ਮੈਂ ਤੈਨੂੰ ਕਦੇ ਨਹੀਂ ਛੱਡਾਂਗਾ ਅਤੇ ਨਾ ਹੀ ਤਿਆਗਾਂਗਾ।
6ਤਕੜਾ ਹੋ ਅਤੇ ਹੌਂਸਲਾ ਰੱਖ, ਕਿਉਂਕਿ ਤੂੰ ਇਨ੍ਹਾਂ ਲੋਕਾਂ ਨੂੰ ਉਸ ਧਰਤੀ ਦੇ ਵਾਰਸ ਬਣਾਉਣ ਲਈ ਅਗਵਾਈ ਕਰੇਗਾ ਜੋ ਮੈਂ ਉਹਨਾਂ ਦੇ ਪਿਉ ਦਾਦਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ।
7“ਤੂੰ ਤਕੜਾ ਹੋ ਤੇ ਹੌਸਲਾ ਰੱਖ, ਮੇਰੇ ਸੇਵਕ ਮੋਸ਼ੇਹ ਦੁਆਰਾ ਦਿੱਤੇ ਗਏ ਸਾਰੇ ਕਾਨੂੰਨ ਦੀ ਪਾਲਣਾ ਕਰਨ ਲਈ ਸਾਵਧਾਨ ਰਹੋ, ਇਸ ਤੋਂ ਸੱਜੇ ਜਾਂ ਖੱਬੇ ਨਾ ਮੁੜੀ, ਤਾਂ ਜੋ ਤੂੰ ਜਿੱਥੇ ਵੀ ਜਾਵੇਗਾ ਸਫਲ ਹੋਵੇਗਾ।
8ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ, ਦਿਨ ਰਾਤ ਇਸ ਦਾ ਸਿਮਰਨ ਕਰ, ਤਾਂ ਜੋ ਤੂੰ ਇਸ ਵਿੱਚ ਲਿਖੀਆਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖ ਸਕੇ। ਫਿਰ ਤੂੰ ਖੁਸ਼ਹਾਲ ਅਤੇ ਸਫਲ ਹੋਵੋਗੇ।
9ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਤੇ ਹੌਸਲਾ ਰੱਖ, ਨਾ ਡਰ ਅਤੇ ਨਾ ਹੀ ਨਿਰਾਸ਼ ਹੋ, ਕਿਉਂਕਿ ਯਾਹਵੇਹ ਜਿੱਥੇ ਵੀ ਤੂੰ ਜਾਏਗਾ ਤੇਰਾ ਪਰਮੇਸ਼ਵਰ ਤੇਰੇ ਨਾਲ ਹੋਵੇਗਾ।”