16ਹੁਣ ਪੰਜ ਰਾਜੇ ਭੱਜ ਗਏ ਸਨ ਅਤੇ ਮੱਕੇਦਾਹ ਦੀ ਗੁਫ਼ਾ ਵਿੱਚ ਲੁਕ ਗਏ ਸਨ।
17ਜਦੋਂ ਯੇਹੋਸ਼ੁਆ ਨੂੰ ਦੱਸਿਆ ਗਿਆ ਕਿ ਪੰਜ ਰਾਜੇ ਮੱਕੇਦਾਹ ਦੀ ਗੁਫ਼ਾ ਵਿੱਚ ਲੁਕੇ ਹੋਏ ਹਨ,
18ਯੇਹੋਸ਼ੁਆ ਨੇ ਉਹਨਾਂ ਨੂੰ ਕਿਹਾ, “ਗੁਫਾ ਦੇ ਮੂੰਹ ਤੱਕ ਵੱਡੇ-ਵੱਡੇ ਪੱਥਰ ਰੱਖ ਦਿਓ, ਅਤੇ ਇਸਦੀ ਰਾਖੀ ਲਈ ਉੱਥੇ ਕੁਝ ਆਦਮੀ ਤਾਇਨਾਤ ਕਰੋ।
19ਪਰ ਰੁਕੋ ਨਾ, ਆਪਣੇ ਦੁਸ਼ਮਣਾਂ ਦਾ ਪਿੱਛਾ ਕਰੋ! ਉਨ੍ਹਾਂ ਉੱਤੇ ਪਿੱਛੇ ਤੋਂ ਹਮਲਾ ਕਰੋ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਸ਼ਹਿਰਾਂ ਤੱਕ ਨਾ ਪਹੁੰਚਣ ਦਿਓ, ਕਿਉਂਕਿ ਤੁਹਾਡੇ ਪਰਮੇਸ਼ਵਰ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਕਰ ਦਿੱਤਾ ਹੈ।”
20ਇਸ ਲਈ ਯੇਹੋਸ਼ੁਆ ਅਤੇ ਇਸਰਾਏਲੀਆਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਹਰਾ ਦਿੱਤਾ, ਪਰ ਕੁਝ ਬਚੇ ਹੋਏ ਲੋਕ ਆਪਣੇ ਗੜ੍ਹ ਵਾਲੇ ਸ਼ਹਿਰਾਂ ਤੱਕ ਪਹੁੰਚਣ ਵਿੱਚ ਕਾਮਯਾਬ ਰਹੇ।