ਯੇਹੋਸ਼ੁਆ 10

ਪਰ ਰੁਕੋ ਨਾ, ਆਪਣੇ ਦੁਸ਼ਮਣਾਂ ਦਾ ਪਿੱਛਾ ਕਰੋ! ਉਨ੍ਹਾਂ ਉੱਤੇ ਪਿੱਛੇ ਤੋਂ ਹਮਲਾ ਕਰੋ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਸ਼ਹਿਰਾਂ ਤੱਕ ਨਾ ਪਹੁੰਚਣ ਦਿਓ, ਕਿਉਂਕਿ ਤੁਹਾਡੇ ਪਰਮੇਸ਼ਵਰ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਕਰ ਦਿੱਤਾ ਹੈ।”

Joshua 10:19 (UKJV) And stay all of you not, but pursue after your enemies, and strike the hindmost of them; suffer them not to enter into their cities: for the LORD your God has delivered them into your hand.

17ਜਦੋਂ ਯੇਹੋਸ਼ੁਆ ਨੂੰ ਦੱਸਿਆ ਗਿਆ ਕਿ ਪੰਜ ਰਾਜੇ ਮੱਕੇਦਾਹ ਦੀ ਗੁਫ਼ਾ ਵਿੱਚ ਲੁਕੇ ਹੋਏ ਹਨ,

18ਯੇਹੋਸ਼ੁਆ ਨੇ ਉਹਨਾਂ ਨੂੰ ਕਿਹਾ, “ਗੁਫਾ ਦੇ ਮੂੰਹ ਤੱਕ ਵੱਡੇ-ਵੱਡੇ ਪੱਥਰ ਰੱਖ ਦਿਓ, ਅਤੇ ਇਸਦੀ ਰਾਖੀ ਲਈ ਉੱਥੇ ਕੁਝ ਆਦਮੀ ਤਾਇਨਾਤ ਕਰੋ।

19ਪਰ ਰੁਕੋ ਨਾ, ਆਪਣੇ ਦੁਸ਼ਮਣਾਂ ਦਾ ਪਿੱਛਾ ਕਰੋ! ਉਨ੍ਹਾਂ ਉੱਤੇ ਪਿੱਛੇ ਤੋਂ ਹਮਲਾ ਕਰੋ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਸ਼ਹਿਰਾਂ ਤੱਕ ਨਾ ਪਹੁੰਚਣ ਦਿਓ, ਕਿਉਂਕਿ ਤੁਹਾਡੇ ਪਰਮੇਸ਼ਵਰ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਕਰ ਦਿੱਤਾ ਹੈ।”

20ਇਸ ਲਈ ਯੇਹੋਸ਼ੁਆ ਅਤੇ ਇਸਰਾਏਲੀਆਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਹਰਾ ਦਿੱਤਾ, ਪਰ ਕੁਝ ਬਚੇ ਹੋਏ ਲੋਕ ਆਪਣੇ ਗੜ੍ਹ ਵਾਲੇ ਸ਼ਹਿਰਾਂ ਤੱਕ ਪਹੁੰਚਣ ਵਿੱਚ ਕਾਮਯਾਬ ਰਹੇ।

21ਫ਼ੇਰ ਸਾਰੀ ਸੈਨਾ ਮੱਕੇਦਾਹ ਦੇ ਡੇਰੇ ਵਿੱਚ ਯੇਹੋਸ਼ੁਆ ਕੋਲ ਸਹੀ-ਸਲਾਮਤ ਵਾਪਸ ਪਰਤ ਆਈ ਅਤੇ ਕਿਸੇ ਨੇ ਇਸਰਾਏਲੀਆਂ ਦੇ ਵਿਰੁੱਧ ਇੱਕ ਸ਼ਬਦ ਵੀ ਨਾ ਬੋਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.