19ਪਰ ਰੁਕੋ ਨਾ, ਆਪਣੇ ਦੁਸ਼ਮਣਾਂ ਦਾ ਪਿੱਛਾ ਕਰੋ! ਉਨ੍ਹਾਂ ਉੱਤੇ ਪਿੱਛੇ ਤੋਂ ਹਮਲਾ ਕਰੋ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਸ਼ਹਿਰਾਂ ਤੱਕ ਨਾ ਪਹੁੰਚਣ ਦਿਓ, ਕਿਉਂਕਿ ਤੁਹਾਡੇ ਪਰਮੇਸ਼ਵਰ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਕਰ ਦਿੱਤਾ ਹੈ।”
20ਇਸ ਲਈ ਯੇਹੋਸ਼ੁਆ ਅਤੇ ਇਸਰਾਏਲੀਆਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਹਰਾ ਦਿੱਤਾ, ਪਰ ਕੁਝ ਬਚੇ ਹੋਏ ਲੋਕ ਆਪਣੇ ਗੜ੍ਹ ਵਾਲੇ ਸ਼ਹਿਰਾਂ ਤੱਕ ਪਹੁੰਚਣ ਵਿੱਚ ਕਾਮਯਾਬ ਰਹੇ।
21ਫ਼ੇਰ ਸਾਰੀ ਸੈਨਾ ਮੱਕੇਦਾਹ ਦੇ ਡੇਰੇ ਵਿੱਚ ਯੇਹੋਸ਼ੁਆ ਕੋਲ ਸਹੀ-ਸਲਾਮਤ ਵਾਪਸ ਪਰਤ ਆਈ ਅਤੇ ਕਿਸੇ ਨੇ ਇਸਰਾਏਲੀਆਂ ਦੇ ਵਿਰੁੱਧ ਇੱਕ ਸ਼ਬਦ ਵੀ ਨਾ ਬੋਲਿਆ।
22ਯੇਹੋਸ਼ੁਆ ਨੇ ਕਿਹਾ, “ਗੁਫਾ ਦਾ ਮੂੰਹ ਖੋਲ੍ਹੋ ਅਤੇ ਉਨ੍ਹਾਂ ਪੰਜਾ ਰਾਜਿਆਂ ਨੂੰ ਮੇਰੇ ਕੋਲ ਬਾਹਰ ਲਿਆਓ।”
23ਇਸ ਲਈ ਉਹ ਪੰਜਾ ਰਾਜਿਆਂ ਨੂੰ ਗੁਫ਼ਾ ਵਿੱਚੋਂ ਬਾਹਰ ਲੈ ਆਏ, ਅਰਥਾਤ ਯੇਰੂਸ਼ਲੇਮ, ਹੇਬਰੋਨ, ਯਰਮੂਥ, ਲਾਕੀਸ਼ ਅਤੇ ਅਗਲੋਨ ਦੇ ਰਾਜੇ।