ਯੇਹੋਸ਼ੁਆ 10

ਯੇਹੋਸ਼ੁਆ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ ਅਤੇ ਨਾ ਘਬਰਾਓ, ਤਕੜੇ ਹੋਵੋ ਅਤੇ ਹੌਸਲਾ ਰੱਖੋ ਕਿਉਂ ਜੋ ਯਾਹਵੇਹ ਤੁਹਾਡੇ ਸਾਰੇ ਦੁਸ਼ਮਣਾਂ ਨਾਲ ਇਸੇ ਤਰ੍ਹਾਂ ਹੀ ਕਰੇਗਾ ਜਿਨ੍ਹਾਂ ਨਾਲ ਤੁਸੀਂ ਲੜਨ ਜਾ ਰਹੇ ਹੋ।”

Joshua 10:25 (UKJV) And Joshua said unto them, Fear not, nor be dismayed, be strong and of good courage: for thus shall the LORD do to all your enemies against whom all of you fight.

23ਇਸ ਲਈ ਉਹ ਪੰਜਾ ਰਾਜਿਆਂ ਨੂੰ ਗੁਫ਼ਾ ਵਿੱਚੋਂ ਬਾਹਰ ਲੈ ਆਏ, ਅਰਥਾਤ ਯੇਰੂਸ਼ਲੇਮ, ਹੇਬਰੋਨ, ਯਰਮੂਥ, ਲਾਕੀਸ਼ ਅਤੇ ਅਗਲੋਨ ਦੇ ਰਾਜੇ।

24ਜਦੋਂ ਉਹ ਇਨ੍ਹਾਂ ਰਾਜਿਆਂ ਨੂੰ ਯੇਹੋਸ਼ੁਆ ਕੋਲ ਲੈ ਆਏ ਤਾਂ ਉਸ ਨੇ ਇਸਰਾਏਲ ਦੇ ਸਾਰੇ ਆਦਮੀਆਂ ਨੂੰ ਬੁਲਾਇਆ ਅਤੇ ਆਪਣੇ ਨਾਲ ਆਏ ਸੈਨਾਪਤੀਆਂ ਨੂੰ ਕਿਹਾ, “ਇੱਥੇ ਆਓ ਅਤੇ ਆਪਣੇ ਪੈਰ ਇਨ੍ਹਾਂ ਰਾਜਿਆਂ ਦੀਆਂ ਗਰਦਨਾਂ ਉੱਤੇ ਰੱਖੋ।” ਇਸ ਲਈ ਉਨ੍ਹਾਂ ਨੇ ਅੱਗੇ ਆ ਕੇ ਉਨ੍ਹਾਂ ਦੇ ਗਲੇ ਤੇ ਪੈਰ ਰੱਖ ਲਏ।

25ਯੇਹੋਸ਼ੁਆ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ ਅਤੇ ਨਾ ਘਬਰਾਓ, ਤਕੜੇ ਹੋਵੋ ਅਤੇ ਹੌਸਲਾ ਰੱਖੋ ਕਿਉਂ ਜੋ ਯਾਹਵੇਹ ਤੁਹਾਡੇ ਸਾਰੇ ਦੁਸ਼ਮਣਾਂ ਨਾਲ ਇਸੇ ਤਰ੍ਹਾਂ ਹੀ ਕਰੇਗਾ ਜਿਨ੍ਹਾਂ ਨਾਲ ਤੁਸੀਂ ਲੜਨ ਜਾ ਰਹੇ ਹੋ।”

26ਤਦ ਯੇਹੋਸ਼ੁਆ ਨੇ ਰਾਜਿਆਂ ਨੂੰ ਮਾਰ ਸੁੱਟਿਆ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਪੰਜ ਖੰਭਿਆਂ ਉੱਤੇ ਨੰਗਾ ਕਰ ਦਿੱਤਾ ਅਤੇ ਉਹ ਸ਼ਾਮ ਤੱਕ ਖੰਭਿਆਂ ਉੱਤੇ ਲਟਕਦੇ ਰਹੇ।

27ਸੂਰਜ ਡੁੱਬਣ ਵੇਲੇ ਯੇਹੋਸ਼ੁਆ ਨੇ ਹੁਕਮ ਦਿੱਤਾ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਖੰਭਿਆਂ ਤੋਂ ਹੇਠਾਂ ਉਤਾਰਿਆ ਅਤੇ ਉਨ੍ਹਾਂ ਨੂੰ ਉਸ ਗੁਫ਼ਾ ਵਿੱਚ ਸੁੱਟ ਦਿੱਤਾ ਜਿੱਥੇ ਉਹ ਲੁਕੇ ਹੋਏ ਸਨ। ਗੁਫਾ ਦੇ ਮੂੰਹ ਤੇ ਵੱਡੇ-ਵੱਡੇ ਪੱਥਰ ਰੱਖ ਦਿੱਤੇ, ਜੋ ਅੱਜ ਤੱਕ ਮੌਜੂਦ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.