27ਸੂਰਜ ਡੁੱਬਣ ਵੇਲੇ ਯੇਹੋਸ਼ੁਆ ਨੇ ਹੁਕਮ ਦਿੱਤਾ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਖੰਭਿਆਂ ਤੋਂ ਹੇਠਾਂ ਉਤਾਰਿਆ ਅਤੇ ਉਨ੍ਹਾਂ ਨੂੰ ਉਸ ਗੁਫ਼ਾ ਵਿੱਚ ਸੁੱਟ ਦਿੱਤਾ ਜਿੱਥੇ ਉਹ ਲੁਕੇ ਹੋਏ ਸਨ। ਗੁਫਾ ਦੇ ਮੂੰਹ ਤੇ ਵੱਡੇ-ਵੱਡੇ ਪੱਥਰ ਰੱਖ ਦਿੱਤੇ, ਜੋ ਅੱਜ ਤੱਕ ਮੌਜੂਦ ਹਨ।
28ਉਸ ਦਿਨ ਯੇਹੋਸ਼ੁਆ ਨੇ ਮੱਕੇਦਾਹ ਨੂੰ ਜਿੱਤ ਲਿਆ। ਉਸਨੇ ਸ਼ਹਿਰ ਅਤੇ ਉਸਦੇ ਰਾਜੇ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਉਸਦੇ ਸਾਰੇ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਉਸ ਨੇ ਕੋਈ ਵੀ ਬਾਕੀ ਨਹੀਂ ਛੱਡਿਆ ਅਤੇ ਉਸਨੇ ਮੱਕੇਦਾਹ ਦੇ ਰਾਜੇ ਨਾਲ ਉਵੇਂ ਹੀ ਕੀਤਾ ਜਿਵੇਂ ਉਸਨੇ ਯਰੀਹੋ ਦੇ ਰਾਜੇ ਨਾਲ ਕੀਤਾ ਸੀ।
29ਤਦ ਯੇਹੋਸ਼ੁਆ ਅਤੇ ਉਸ ਦੇ ਨਾਲ ਸਾਰਾ ਇਸਰਾਏਲ ਮੱਕੇਦਾਹ ਤੋਂ ਲਿਬਨਾਹ ਨੂੰ ਚੱਲਿਆ ਗਿਆ ਅਤੇ ਉਸ ਉੱਤੇ ਹਮਲਾ ਕੀਤਾ।
30ਯਾਹਵੇਹ ਨੇ ਵੀ ਉਸ ਸ਼ਹਿਰ ਅਤੇ ਉਸ ਦੇ ਰਾਜੇ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ। ਯੇਹੋਸ਼ੁਆ ਨੇ ਸ਼ਹਿਰ ਅਤੇ ਉਸ ਦੇ ਸਾਰੇ ਲੋਕਾਂ ਨੂੰ ਤਲਵਾਰ ਨਾਲ ਮਾਰ ਦਿੱਤਾ। ਉਨ੍ਹਾਂ ਨੇ ਉੱਥੇ ਕੋਈ ਵੀ ਬਾਕੀ ਨਹੀਂ ਛੱਡਿਆ ਅਤੇ ਉਸਨੇ ਇਸ ਦੇ ਰਾਜੇ ਨਾਲ ਉਵੇਂ ਹੀ ਕੀਤਾ ਜਿਵੇਂ ਉਸਨੇ ਯਰੀਹੋ ਦੇ ਰਾਜੇ ਨਾਲ ਕੀਤਾ ਸੀ।
31ਫ਼ੇਰ ਯੇਹੋਸ਼ੁਆ ਅਤੇ ਉਸਦੇ ਨਾਲ ਸਾਰਾ ਇਸਰਾਏਲ ਲਿਬਨਾਹ ਤੋਂ ਲਾਕੀਸ਼ ਨੂੰ ਚੱਲਿਆ ਗਿਆ। ਉਸਨੇ ਇਸਦੇ ਵਿਰੁੱਧ ਸਥਿਤੀਆਂ ਲੈ ਲਈਆਂ ਅਤੇ ਇਸ ਤੇ ਹਮਲਾ ਕੀਤਾ।