ਯੇਹੋਸ਼ੁਆ 10

ਯਾਹਵੇਹ ਨੇ ਯੇਹੋਸ਼ੁਆ ਨੂੰ ਕਿਹਾ, “ਉਨ੍ਹਾਂ ਤੋਂ ਨਾ ਡਰ ਕਿਉਂ ਜੋ ਮੈਂ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਹੈ। ਉਨ੍ਹਾਂ ਵਿੱਚੋਂ ਕੋਈ ਵੀ ਤੁਹਾਡਾ ਸਾਹਮਣਾ ਨਹੀਂ ਕਰ ਸਕੇਗਾ।”

Joshua 10:8 (UKJV) And the LORD said unto Joshua, Fear them not: for I have delivered them into yours hand; there shall not a man of them stand before you.

6ਫਿਰ ਗਿਬਓਨੀਆਂ ਨੇ ਗਿਲਗਾਲ ਦੇ ਡੇਰੇ ਵਿੱਚ ਯੇਹੋਸ਼ੁਆ ਨੂੰ ਸੁਨੇਹਾ ਭੇਜਿਆ ਕਿ “ਆਪਣੇ ਸੇਵਕਾਂ ਨੂੰ ਨਾ ਛੱਡੋ। ਜਲਦੀ ਸਾਡੇ ਕੋਲ ਆਓ ਅਤੇ ਸਾਨੂੰ ਬਚਾਓ! ਸਾਡੀ ਮਦਦ ਕਰੋ, ਕਿਉਂਕਿ ਪਹਾੜੀ ਦੇਸ਼ ਦੇ ਸਾਰੇ ਅਮੋਰੀ ਰਾਜੇ ਸਾਡੇ ਵਿਰੁੱਧ ਇਕੱਠੇ ਹੋ ਗਏ ਹਨ।”

7ਇਸ ਲਈ ਯੇਹੋਸ਼ੁਆ ਨੇ ਆਪਣੀ ਸਾਰੀ ਸੈਨਾ ਸਮੇਤ ਸਭ ਵਧੀਆ ਲੜਾਕੂਆਂ ਸਮੇਤ ਗਿਲਗਾਲ ਤੋਂ ਕੂਚ ਕੀਤਾ।

8ਯਾਹਵੇਹ ਨੇ ਯੇਹੋਸ਼ੁਆ ਨੂੰ ਕਿਹਾ, “ਉਨ੍ਹਾਂ ਤੋਂ ਨਾ ਡਰ ਕਿਉਂ ਜੋ ਮੈਂ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਹੈ। ਉਨ੍ਹਾਂ ਵਿੱਚੋਂ ਕੋਈ ਵੀ ਤੁਹਾਡਾ ਸਾਹਮਣਾ ਨਹੀਂ ਕਰ ਸਕੇਗਾ।”

9ਗਿਲਗਾਲ ਤੋਂ ਸਾਰੀ ਰਾਤ ਤੁਰਨ ਤੋਂ ਬਾਅਦ, ਯੇਹੋਸ਼ੁਆ ਨੇ ਉਨ੍ਹਾਂ ਉੱਤੇ ਅਚਾਨਕ ਹਮਲਾ ਕਰ ਦਿੱਤਾ।

10ਯਾਹਵੇਹ ਨੇ ਉਨ੍ਹਾਂ ਨੂੰ ਇਸਰਾਏਲ ਦੇ ਸਾਹਮਣੇ ਉਲਝਣ ਵਿੱਚ ਪਾ ਦਿੱਤਾ, ਇਸ ਲਈ ਯੇਹੋਸ਼ੁਆ ਅਤੇ ਇਸਰਾਏਲੀਆਂ ਨੇ ਉਨ੍ਹਾਂ ਨੂੰ ਗਿਬਓਨ ਵਿੱਚ ਪੂਰੀ ਤਰ੍ਹਾਂ ਹਰਾਇਆ। ਇਸਰਾਏਲ ਨੇ ਬੈਥ-ਹੋਰੋਨ ਨੂੰ ਜਾਂਦੇ ਰਾਹ ਵਿੱਚ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਅਜ਼ੇਕਾਹ ਅਤੇ ਮੱਕੇਦਾਹ ਦੇ ਸਾਰੇ ਰਸਤੇ ਤੱਕ ਮਾਰਦਾ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.