ਯੇਹੋਸ਼ੁਆ 12

ਯਾਹਵੇਹ ਦੇ ਸੇਵਕ ਮੋਸ਼ੇਹ, ਅਤੇ ਇਸਰਾਏਲੀਆਂ ਨੇ ਉਨ੍ਹਾਂ ਨੂੰ ਜਿੱਤ ਲਿਆ ਅਤੇ ਯਾਹਵੇਹ ਦੇ ਸੇਵਕ ਮੋਸ਼ੇਹ ਨੇ ਉਨ੍ਹਾਂ ਦੀ ਜ਼ਮੀਨ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੇਹ ਦੇ ਅੱਧੇ ਗੋਤ ਨੂੰ ਕਬਜ਼ਾ ਕਰਨ ਨੂੰ ਦਿੱਤੀ।

Joshua 12:6 (UKJV) Them did Moses the servant of the LORD and the children of Israel strike: and Moses the servant of the LORD gave it for a possession unto the Reubenites, and the Gadites, and the half tribe of Manasseh.

4ਅਤੇ ਬਾਸ਼ਾਨ ਦੇ ਰਾਜੇ ਓਗ ਦਾ ਇਲਾਕਾ, ਰਫ਼ਾਈ ਲੋਕਾਂ ਵਿੱਚੋਂ ਇੱਕ ਸੀ, ਜਿਸ ਨੇ ਅਸ਼ਤਾਰੋਥ ਅਤੇ ਅਦਰਈ ਵਿੱਚ ਰਾਜ ਕੀਤਾ।

5ਉਸ ਨੇ ਹਰਮੋਨ ਪਰਬਤ ਉੱਤੇ, ਸਲੇਕਾਹ, ਗੇਸ਼ੂਰ ਅਤੇ ਮਕਾਹ ਦੇ ਲੋਕਾਂ ਦੀ ਹੱਦ ਤੱਕ ਸਾਰੇ ਬਾਸ਼ਾਨ ਤੱਕ ਅਤੇ ਹੇਸ਼ਬੋਨ ਦੇ ਰਾਜੇ ਸੀਹੋਨ ਦੀ ਹੱਦ ਤੱਕ ਅੱਧੇ ਗਿਲਆਦ ਉੱਤੇ ਰਾਜ ਕੀਤਾ।

6ਯਾਹਵੇਹ ਦੇ ਸੇਵਕ ਮੋਸ਼ੇਹ, ਅਤੇ ਇਸਰਾਏਲੀਆਂ ਨੇ ਉਨ੍ਹਾਂ ਨੂੰ ਜਿੱਤ ਲਿਆ ਅਤੇ ਯਾਹਵੇਹ ਦੇ ਸੇਵਕ ਮੋਸ਼ੇਹ ਨੇ ਉਨ੍ਹਾਂ ਦੀ ਜ਼ਮੀਨ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੇਹ ਦੇ ਅੱਧੇ ਗੋਤ ਨੂੰ ਕਬਜ਼ਾ ਕਰਨ ਨੂੰ ਦਿੱਤੀ।

7ਇੱਥੇ ਉਸ ਦੇਸ਼ ਦੇ ਰਾਜਿਆਂ ਦੀ ਸੂਚੀ ਹੈ ਜਿਨ੍ਹਾਂ ਨੂੰ ਯੇਹੋਸ਼ੁਆ ਅਤੇ ਇਸਰਾਏਲੀਆਂ ਨੇ ਯਰਦਨ ਦੇ ਪੱਛਮ ਵਾਲੇ ਪਾਸੇ, ਲਬਾਨੋਨ ਦੀ ਘਾਟੀ ਵਿੱਚ ਬਆਲ ਗਾਦ ਤੋਂ ਲੈ ਕੇ ਹਲਾਕ ਪਹਾੜ ਤੱਕ, ਜੋ ਸੇਈਰ ਵੱਲ ਚੜਦਾ ਹੈ, ਜਿੱਤਿਆ ਸੀ। ਯੇਹੋਸ਼ੁਆ ਨੇ ਉਨ੍ਹਾਂ ਦੀਆਂ ਜ਼ਮੀਨਾਂ ਇਸਰਾਏਲ ਦੇ ਗੋਤਾਂ ਨੂੰ ਉਨ੍ਹਾਂ ਦੇ ਕਬੀਲਿਆਂ ਦੇ ਭਾਗਾਂ ਅਨੁਸਾਰ ਕਬਜ਼ਾ ਕਰਨ ਲਈ ਦਿੱਤੀ।

8ਇਨ੍ਹਾਂ ਜ਼ਮੀਨਾਂ ਵਿੱਚ ਪਹਾੜੀ ਦੇਸ਼, ਪੱਛਮੀ ਤਲਹਟੀ, ਅਰਾਬਾਹ, ਪਹਾੜੀ ਢਲਾਣ, ਉਜਾੜ ਅਤੇ ਨੇਗੇਵ ਸ਼ਾਮਲ ਸਨ। ਇਹ ਹਿੱਤੀਆਂ, ਅਮੋਰੀਆਂ, ਕਨਾਨੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀਆਂ ਧਰਤੀ ਸਨ। ਮਾਰੇ ਗਏ ਰਾਜੇ ਸਨ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.