6“ਲਬਾਨੋਨ ਤੋਂ ਲੈ ਕੇ ਮਿਸਰੇਫੋਥ ਮਾਈਮ ਤੱਕ ਪਹਾੜੀ ਇਲਾਕਿਆਂ ਦੇ ਸਾਰੇ ਵਸਨੀਕਾਂ, ਅਰਥਾਤ ਸਾਰੇ ਸੀਦੋਨੀਆਂ, ਮੈਂ ਖੁਦ ਉਨ੍ਹਾਂ ਨੂੰ ਇਸਰਾਏਲੀਆਂ ਦੇ ਸਾਹਮਣੇ ਬਾਹਰ ਕੱਢ ਦਿਆਂਗਾ। ਇਸ ਧਰਤੀ ਨੂੰ ਇਸਰਾਏਲ ਨੂੰ ਵਿਰਾਸਤ ਵਿੱਚ ਵੰਡਣਾ ਯਕੀਨੀ ਬਣਾਓ, ਜਿਵੇਂ ਮੈਂ ਤੁਹਾਨੂੰ ਕਿਹਾ ਹੈ,
7ਅਤੇ ਇਸ ਨੂੰ ਨੌਂ ਗੋਤਾਂ ਅਤੇ ਮਨੱਸ਼ੇਹ ਦੇ ਅੱਧੇ ਗੋਤ ਵਿੱਚ ਵਿਰਾਸਤ ਵਜੋਂ ਵੰਡ ਦਿਓ।”
8ਮਨੱਸ਼ੇਹ ਦੇ ਬਾਕੀ ਅੱਧੇ ਗੋਤ, ਰਊਬੇਨੀਆਂ ਅਤੇ ਗਾਦੀਆਂ ਨੂੰ ਉਹ ਵਿਰਾਸਤ ਮਿਲ ਗਈ ਸੀ ਜੋ ਮੋਸ਼ੇਹ ਨੇ ਉਨ੍ਹਾਂ ਨੂੰ ਯਰਦਨ ਦੇ ਪੂਰਬ ਵੱਲ ਦਿੱਤੀ ਸੀ ਲੈ ਲਈ, ਜਿਵੇਂ ਯਾਹਵੇਹ ਦੇ ਸੇਵਕ ਮੋਸ਼ੇਹ ਨੇ ਉਨ੍ਹਾਂ ਨੂੰ ਸੌਂਪਿਆ ਸੀ।
9ਇਹ ਅਰਨੋਨ ਘਾਟੀ ਦੇ ਕਿਨਾਰੇ ਦੇ ਅਰੋਏਰ ਤੋਂ ਅਤੇ ਖੱਡ ਦੇ ਵਿਚਕਾਰੋਂ ਸ਼ਹਿਰ ਤੋਂ ਫੈਲਿਆ ਹੋਇਆ ਸੀ, ਅਤੇ ਮੇਦੇਬਾ ਦੇ ਸਾਰਾ ਮੈਦਾਨ ਦੀਬੋਨ ਤੱਕ,
10ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦੇ ਸਾਰੇ ਨਗਰ ਜੋ ਹੇਸ਼ਬੋਨ ਵਿੱਚ ਅੰਮੋਨੀਆਂ ਦੀ ਹੱਦ ਤੱਕ ਰਾਜ ਕਰਦਾ ਸੀ।