ਯੇਹੋਸ਼ੁਆ 15

ਅਤੇ ਕਾਲੇਬ ਨੇ ਕਿਹਾ, “ਮੈਂ ਆਪਣੀ ਧੀ ਅਕਸਾਹ ਨੂੰ ਉਸ ਆਦਮੀ ਨਾਲ ਵਿਆਹ ਦੇਵਾਂਗਾ ਜੋ ਕਿਰਯਥ-ਸੇਫਰ ਉੱਤੇ ਹਮਲਾ ਕਰਕੇ ਉਸ ਉੱਤੇ ਕਬਜ਼ਾ ਕਰੇ।”

Joshua 15:16 (UKJV) And Caleb said, He that strikes Kirjathsepher, and takes it, to him will I give Achsah my daughter to wife.

14ਹੇਬਰੋਨ ਤੋਂ ਕਾਲੇਬ ਨੇ ਤਿੰਨ ਅਨਾਕੀਆਂ, ਸ਼ੇਸ਼ਈ, ਅਹੀਮਾਨ ਅਤੇ ਤਲਮਈ, ਅਨਾਕ ਦੇ ਪੁੱਤਰਾਂ ਨੂੰ ਬਾਹਰ ਕੱਢ ਦਿੱਤਾ।

15ਉੱਥੋਂ ਉਸਨੇ ਦਬੀਰ (ਪਹਿਲਾਂ ਕਿਰਯਥ-ਸੇਫਰ) ਵਿੱਚ ਰਹਿਣ ਵਾਲੇ ਲੋਕਾਂ ਦੇ ਵਿਰੁੱਧ ਚੜ੍ਹਾਈ ਕੀਤੀ।

16ਅਤੇ ਕਾਲੇਬ ਨੇ ਕਿਹਾ, “ਮੈਂ ਆਪਣੀ ਧੀ ਅਕਸਾਹ ਨੂੰ ਉਸ ਆਦਮੀ ਨਾਲ ਵਿਆਹ ਦੇਵਾਂਗਾ ਜੋ ਕਿਰਯਥ-ਸੇਫਰ ਉੱਤੇ ਹਮਲਾ ਕਰਕੇ ਉਸ ਉੱਤੇ ਕਬਜ਼ਾ ਕਰੇ।”

17ਕਾਲੇਬ ਦੇ ਭਰਾ, ਕੇਨਜ਼ ਦੇ ਪੁੱਤਰ ਆਥਨੀਏਲ ਨੇ ਇਸਨੂੰ ਜਿੱਤ ਲਿਆ। ਇਸ ਲਈ ਕਾਲੇਬ ਨੇ ਆਪਣੀ ਧੀ ਅਕਸਾਹ ਦਾ ਵਿਆਹ ਉਸ ਨਾਲ ਕਰ ਦਿੱਤਾ।

18ਇੱਕ ਦਿਨ ਜਦੋਂ ਉਹ ਆਥਨੀਏਲ ਕੋਲ ਆਈ, ਤਾਂ ਉਸਨੇ ਉਸ ਨੂੰ ਆਪਣੇ ਪਿਤਾ ਤੋਂ ਖੇਤ ਮੰਗਣ ਲਈ ਕਿਹਾ। ਜਦੋਂ ਉਹ ਆਪਣੇ ਖੋਤੇ ਤੋਂ ਉਤਰੀ, ਕਾਲੇਬ ਨੇ ਉਸ ਨੂੰ ਪੁੱਛਿਆ, “ਮੈਂ ਤੇਰੇ ਲਈ ਕੀ ਕਰ ਸਕਦਾ ਹਾਂ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.