ਯੇਹੋਸ਼ੁਆ 15

ਕਾਲੇਬ ਦੇ ਭਰਾ, ਕੇਨਜ਼ ਦੇ ਪੁੱਤਰ ਆਥਨੀਏਲ ਨੇ ਇਸਨੂੰ ਜਿੱਤ ਲਿਆ। ਇਸ ਲਈ ਕਾਲੇਬ ਨੇ ਆਪਣੀ ਧੀ ਅਕਸਾਹ ਦਾ ਵਿਆਹ ਉਸ ਨਾਲ ਕਰ ਦਿੱਤਾ।

Joshua 15:17 (UKJV) And Othniel the son of Kenaz, the brother of Caleb, took it: and he gave him Achsah his daughter to wife.

15ਉੱਥੋਂ ਉਸਨੇ ਦਬੀਰ (ਪਹਿਲਾਂ ਕਿਰਯਥ-ਸੇਫਰ) ਵਿੱਚ ਰਹਿਣ ਵਾਲੇ ਲੋਕਾਂ ਦੇ ਵਿਰੁੱਧ ਚੜ੍ਹਾਈ ਕੀਤੀ।

16ਅਤੇ ਕਾਲੇਬ ਨੇ ਕਿਹਾ, “ਮੈਂ ਆਪਣੀ ਧੀ ਅਕਸਾਹ ਨੂੰ ਉਸ ਆਦਮੀ ਨਾਲ ਵਿਆਹ ਦੇਵਾਂਗਾ ਜੋ ਕਿਰਯਥ-ਸੇਫਰ ਉੱਤੇ ਹਮਲਾ ਕਰਕੇ ਉਸ ਉੱਤੇ ਕਬਜ਼ਾ ਕਰੇ।”

17ਕਾਲੇਬ ਦੇ ਭਰਾ, ਕੇਨਜ਼ ਦੇ ਪੁੱਤਰ ਆਥਨੀਏਲ ਨੇ ਇਸਨੂੰ ਜਿੱਤ ਲਿਆ। ਇਸ ਲਈ ਕਾਲੇਬ ਨੇ ਆਪਣੀ ਧੀ ਅਕਸਾਹ ਦਾ ਵਿਆਹ ਉਸ ਨਾਲ ਕਰ ਦਿੱਤਾ।

18ਇੱਕ ਦਿਨ ਜਦੋਂ ਉਹ ਆਥਨੀਏਲ ਕੋਲ ਆਈ, ਤਾਂ ਉਸਨੇ ਉਸ ਨੂੰ ਆਪਣੇ ਪਿਤਾ ਤੋਂ ਖੇਤ ਮੰਗਣ ਲਈ ਕਿਹਾ। ਜਦੋਂ ਉਹ ਆਪਣੇ ਖੋਤੇ ਤੋਂ ਉਤਰੀ, ਕਾਲੇਬ ਨੇ ਉਸ ਨੂੰ ਪੁੱਛਿਆ, “ਮੈਂ ਤੇਰੇ ਲਈ ਕੀ ਕਰ ਸਕਦਾ ਹਾਂ?”

19ਉਸ ਨੇ ਜਵਾਬ ਦਿੱਤਾ, “ਮੇਰੇ ਉੱਤੇ ਕੋਈ ਖਾਸ ਕਿਰਪਾ ਕਰੋ ਕਿਉਂਕਿ ਤੁਸੀਂ ਮੈਨੂੰ ਨੇਗੇਵ ਵਿੱਚ ਜ਼ਮੀਨ ਦਿੱਤੀ ਹੈ, ਇਸ ਲਈ ਮੈਨੂੰ ਪਾਣੀ ਦੇ ਚਸ਼ਮੇ ਵੀ ਦਿਓ।” ਇਸ ਲਈ ਕਾਲੇਬ ਨੇ ਉਸਨੂੰ ਉੱਪਰਲੇ ਅਤੇ ਹੇਠਲੇ ਚਸ਼ਮੇ ਦਿੱਤੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.