1ਮਨੱਸ਼ੇਹ ਦੇ ਗੋਤ ਦਾ ਹਿੱਸਾ ਇਹ ਸੀ, ਇਸ ਲਈ ਜੋ ਉਹ ਯੋਸੇਫ਼ ਦਾ ਪਹਿਲੌਠਾ ਸੀ। ਮਾਕੀਰ ਨੂੰ ਜਿਹੜਾ ਮਨੱਸ਼ੇਹ ਦਾ ਪਹਿਲੌਠਾ ਅਤੇ ਗਿਲਾਦ ਦਾ ਪਿਤਾ ਸੀ ਯੋਧਾ ਹੋਣ ਕਰਕੇ ਗਿਲਆਦ ਬਾਸ਼ਾਨ ਮਿਲੇ।
2ਇਸ ਲਈ ਇਹ ਮਨੱਸ਼ੇਹ ਦੇ ਬਾਕੀ ਲੋਕਾਂ ਲਈ ਸੀ, ਅਬੀਅਜ਼ਰ ਦੀ ਅੰਸ, ਹੇਲੇਕ, ਅਸਰੀਏਲ, ਸ਼ੇਕੇਮ, ਹੇਫਰ ਅਤੇ ਸ਼ਮੀਦਾ ਦੇ ਗੋਤਾਂ ਲਈ। ਇਹ ਯੋਸੇਫ਼ ਦੇ ਪੁੱਤਰ ਮਨੱਸ਼ੇਹ ਦੇ ਪਰਿਵਾਰਾ ਦੇ ਸਮੂਹ ਅਨੁਸਾਰ ਸਨ।
3ਹੁਣ ਹੇਫਰ ਦਾ ਪੁੱਤਰ ਸਲਾਫ਼ਹਾਦ, ਗਿਲਆਦ ਦਾ ਪੁੱਤਰ, ਮਾਕੀਰ ਦਾ ਪੁੱਤਰ, ਮਨੱਸ਼ੇਹ ਦਾ ਪੁੱਤਰ, ਉਸ ਦੇ ਕੋਈ ਪੁੱਤਰ ਨਹੀਂ ਸਨ ਪਰ ਸਿਰਫ ਧੀਆਂ ਸਨ, ਜਿਨ੍ਹਾਂ ਦੇ ਨਾਮ ਮਹਲਾਹ, ਨੋਹ, ਹੋਗਲਾਹ, ਮਿਲਕਾਹ ਅਤੇ ਤਿਰਜ਼ਾਹ ਸਨ।