16ਯੋਸੇਫ਼ ਦੇ ਪੁੱਤਰਾਂ ਨੇ ਜਵਾਬ ਦਿੱਤਾ, “ਕਿ ਉਹ ਪਰਬਤ ਸਾਡੇ ਵੱਸਣ ਯੋਗ ਨਹੀਂ ਅਤੇ ਸਾਰੇ ਕਨਾਨੀਆਂ ਕੋਲ ਜਿਹੜੇ ਨੀਵੇਂ ਥਾਵਾਂ ਵਿੱਚ ਵੱਸਦੇ ਹਨ ਲੋਹੇ ਦੇ ਰੱਥ ਹਨ, ਨਾਲੇ ਉਹਨਾਂ ਕੋਲ ਜਿਹੜੇ ਬੈਥ ਸ਼ਾਨ ਅਤੇ ਉਸ ਦੀਆਂ ਬਸਤੀਆਂ ਵਿੱਚ ਹਨ ਨਾਲੇ ਉਹਨਾਂ ਕੋਲ ਜਿਹੜੇ ਯਿਜ਼ਰਏਲ ਦੀ ਨੀਵੇਂ ਥਾਵਾਂ ਵਿੱਚ ਸਨ।”
17ਪਰ ਯੇਹੋਸ਼ੁਆ ਨੇ ਯੋਸੇਫ਼ ਦੇ ਗੋਤਾਂ ਨੂੰ ਅਰਥਾਤ ਇਫ਼ਰਾਈਮ ਅਤੇ ਮਨੱਸ਼ੇਹ ਨੂੰ ਕਿਹਾ, “ਤੁਸੀਂ ਬਹੁਤ ਸਾਰੇ ਅਤੇ ਬਹੁਤ ਸ਼ਕਤੀਸ਼ਾਲੀ ਹੋ। ਤੁਹਾਡੇ ਕੋਲ ਸਿਰਫ ਇੱਕ ਹਿੱਸਾ ਨਹੀਂ ਹੋਵੇਗੇ
18ਪਰ ਪਰਬਤ ਤੁਹਾਡਾ ਹੋਵੇਗਾ ਭਾਵੇਂ ਉਹ ਲੱਕੜੀ ਦਾ ਜੰਗਲ ਹੈ ਅਤੇ ਤੁਸੀਂ ਉਸਨੂੰ ਵੱਢੋਗੇ ਅਤੇ ਉਹ ਦਾ ਫੈਲਾਓ ਤੁਹਾਡਾ ਹੋਵੇਗਾ ਕਿਉ ਜੋ ਤੁਸੀਂ ਕਨਾਨੀਆਂ ਨੂੰ ਕੱਢ ਦਿਓਗੇ ਭਾਵੇਂ ਉਹਨਾਂ ਦੇ ਰੱਥ ਲੋਹੇ ਦੇ ਹਨ ਅਤੇ ਉਹ ਤਕੜੇ ਵੀ ਹਨ।”