4ਉਹ ਅਲਆਜ਼ਾਰ ਜਾਜਕ, ਨੂਨ ਦੇ ਪੁੱਤਰ ਯੇਹੋਸ਼ੁਆ ਅਤੇ ਆਗੂਆਂ ਕੋਲ ਗਏ ਅਤੇ ਕਿਹਾ, “ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ ਕਿ ਉਹ ਸਾਨੂੰ ਸਾਡੇ ਰਿਸ਼ਤੇਦਾਰਾਂ ਵਿੱਚੋਂ ਇੱਕ ਮਿਰਾਸ ਦੇਵੇ।” ਇਸ ਲਈ ਯੇਹੋਸ਼ੁਆ ਨੇ ਯਾਹਵੇਹ ਦੇ ਹੁਕਮ ਅਨੁਸਾਰ ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੇ ਭਰਾਵਾਂ ਸਮੇਤ ਇੱਕ ਵਿਰਾਸਤ ਦਿੱਤੀ।
5ਮਨੱਸ਼ੇਹ ਦੇ ਹਿੱਸੇ ਵਿੱਚ ਯਰਦਨ ਦੇ ਪੂਰਬ ਵੱਲ ਗਿਲਆਦ ਅਤੇ ਬਾਸ਼ਾਨ ਤੋਂ ਇਲਾਵਾ ਦਸ ਹਿੱਸੇ ਜ਼ਮੀਨ ਸਨ,
6ਕਿਉਂਕਿ ਮਨੱਸ਼ੇਹ ਦੇ ਪਰਿਵਾਰ-ਸਮੂਹ ਦੀਆਂ ਧੀਆਂ ਨੂੰ ਪੁੱਤਰਾਂ ਵਿਚਕਾਰ ਵਿਰਾਸਤ ਮਿਲੀ ਸੀ। ਗਿਲਆਦ ਦੀ ਧਰਤੀ ਮਨੱਸ਼ੇਹ ਦੇ ਬਾਕੀ ਉੱਤਰਾਧਿਕਾਰੀਆਂ ਦੀ ਸੀ।
7ਮਨੱਸ਼ੇਹ ਦਾ ਇਲਾਕਾ ਸ਼ੇਕੇਮ ਦੇ ਪੂਰਬ ਵਿੱਚ ਆਸ਼ੇਰ ਤੋਂ ਮਿਕਮਥਾਥ ਤੱਕ ਫੈਲਿਆ ਹੋਇਆ ਸੀ। ਏਨ ਤਪੂਆਹ ਵਿੱਚ ਰਹਿਣ ਵਾਲੇ ਲੋਕਾਂ ਨੂੰ ਸ਼ਾਮਲ ਕਰਨ ਲਈ ਉੱਥੋਂ ਦੀ ਸੀਮਾ ਦੱਖਣ ਵੱਲ ਚਲੀ ਗਈ।
8(ਮਨੱਸ਼ੇਹ ਕੋਲ ਤਪੂਆਹ ਦੀ ਧਰਤੀ ਸੀ, ਪਰ ਤਪੂਆਹ ਮਨੱਸ਼ੇਹ ਦੀ ਹੱਦ ਉੱਤੇ, ਇਫ਼ਰਾਈਮੀਆਂ ਦਾ ਸੀ।)