ਯੇਹੋਸ਼ੁਆ 2

ਜਦੋਂ ਅਸੀਂ ਇਸ ਬਾਰੇ ਸੁਣਿਆ, ਤਾਂ ਸਾਡੇ ਦਿਲ ਡਰ ਨਾਲ ਪਿਘਲ ਗਏ ਅਤੇ ਤੁਹਾਡੇ ਕਾਰਨ ਸਾਰਿਆਂ ਦੀ ਹਿੰਮਤ ਅਸਫ਼ਲ ਹੋ ਗਈ, ਕਿਉਂਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਉੱਪਰ ਸਵਰਗ ਵਿੱਚ ਅਤੇ ਹੇਠਾਂ ਧਰਤੀ ਉੱਤੇ ਇੱਕੋ ਪਰਮੇਸ਼ਵਰ ਹੈ।

Joshua 2:11 (UKJV) And as soon as we had heard these things, our hearts did melt, neither did there remain any more courage in any man, because of you: for the LORD your God, he is God in heaven above, and in earth beneath.

9ਅਤੇ ਉਨ੍ਹਾਂ ਨੂੰ ਕਿਹਾ, “ਮੈਂ ਜਾਣਦੀ ਹਾਂ ਕਿ ਯਾਹਵੇਹ ਨੇ ਤੁਹਾਨੂੰ ਇਹ ਧਰਤੀ ਦਿੱਤੀ ਹੈ ਅਤੇ ਤੁਹਾਡਾ ਡਰ ਸਾਡੇ ਲੋਕਾਂ ਉੱਤੇ ਛਾ ਗਿਆ ਹੈ, ਇਸ ਲਈ ਇਸ ਦੇਸ਼ ਵਿੱਚ ਰਹਿਣ ਵਾਲੇ ਸਾਰੇ ਤੁਹਾਡੇ ਕਾਰਨ ਡਰ ਨਾਲ ਘਬਰਾ ਗਏ ਹਨ।

10ਅਸੀਂ ਸੁਣਿਆ ਹੈ ਕਿ ਕਿਵੇਂ ਯਾਹਵੇਹ ਨੇ ਤੁਹਾਡੇ ਲਈ ਲਾਲ ਸਾਗਰ ਦੇ ਪਾਣੀ ਨੂੰ ਸੁਕਾ ਦਿੱਤਾ ਜਦੋਂ ਤੁਸੀਂ ਮਿਸਰ ਤੋਂ ਬਾਹਰ ਆਏ, ਅਤੇ ਤੁਸੀਂ ਯਰਦਨ ਦੇ ਪੂਰਬ ਵੱਲ ਅਮੋਰੀਆਂ ਦੇ ਦੋ ਰਾਜਿਆਂ ਸੀਹੋਨ ਅਤੇ ਓਗ ਨਾਲ ਕੀ ਕੀਤਾ, ਜਿਨ੍ਹਾਂ ਨੂੰ ਤੁਸੀਂ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।

11ਜਦੋਂ ਅਸੀਂ ਇਸ ਬਾਰੇ ਸੁਣਿਆ, ਤਾਂ ਸਾਡੇ ਦਿਲ ਡਰ ਨਾਲ ਪਿਘਲ ਗਏ ਅਤੇ ਤੁਹਾਡੇ ਕਾਰਨ ਸਾਰਿਆਂ ਦੀ ਹਿੰਮਤ ਅਸਫ਼ਲ ਹੋ ਗਈ, ਕਿਉਂਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਉੱਪਰ ਸਵਰਗ ਵਿੱਚ ਅਤੇ ਹੇਠਾਂ ਧਰਤੀ ਉੱਤੇ ਇੱਕੋ ਪਰਮੇਸ਼ਵਰ ਹੈ।

12“ਹੁਣ, ਕਿਰਪਾ ਕਰਕੇ ਮੇਰੇ ਨਾਲ ਯਾਹਵੇਹ ਦੀ ਸਹੁੰ ਖਾਓ ਕਿ ਤੁਸੀਂ ਮੇਰੇ ਪਰਿਵਾਰ ਉੱਤੇ ਦਿਆਲਤਾ ਦਿਖਾਓਗੇ, ਕਿਉਂਕਿ ਮੈਂ ਤੁਹਾਡੇ ਉੱਤੇ ਦਇਆ ਕੀਤੀ ਹੈ। ਮੈਨੂੰ ਪੱਕੀ ਨਿਸ਼ਾਨੀ ਦਿਓ

13ਕਿ ਤੁਸੀਂ ਮੇਰੇ ਪਿਤਾ ਅਤੇ ਮਾਤਾ, ਮੇਰੇ ਭੈਣਾਂ-ਭਰਾਵਾਂ ਅਤੇ ਉਨ੍ਹਾਂ ਦੇ ਸਾਰੇ ਲੋਕਾਂ ਦੀ ਜਾਨ ਬਚਾਓਗੇ ਅਤੇ ਤੁਸੀਂ ਸਾਨੂੰ ਮੌਤ ਤੋਂ ਬਚਾਓਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.