ਯੇਹੋਸ਼ੁਆ 2

ਸ਼ਾਮ ਵੇਲੇ, ਜਦੋਂ ਸ਼ਹਿਰ ਦਾ ਫਾਟਕ ਬੰਦ ਕਰਨ ਦਾ ਸਮਾਂ ਹੋਇਆ, ਉਹ ਚਲੇ ਗਏ। ਮੈਨੂੰ ਨਹੀਂ ਪਤਾ ਕਿ ਉਹ ਕਿਸ ਪਾਸੇ ਗਏ। ਜਲਦੀ ਨਾਲ ਉਨ੍ਹਾਂ ਦਾ ਪਿੱਛਾ ਕਰੋ ਕਿਉਂਕਿ ਤੁਸੀਂ ਉਹਨਾਂ ਨੂੰ ਫੜ ਸਕਦੇ ਹੋ।”

Joshua 2:5 (UKJV) And it came to pass about the time of shutting of the gate, when it was dark, that the men went out: where the men went I know not: pursue after them quickly; for all of you shall overtake them.

3ਇਸ ਲਈ ਯਰੀਹੋ ਦੇ ਰਾਜੇ ਨੇ ਰਾਹਾਬ ਨੂੰ ਇਹ ਸੁਨੇਹਾ ਭੇਜਿਆ, “ਉਨ੍ਹਾਂ ਆਦਮੀਆਂ ਨੂੰ ਬਾਹਰ ਲਿਆਓ ਜਿਹੜੇ ਤੇਰੇ ਕੋਲ ਆਏ ਅਤੇ ਤੇਰੇ ਘਰ ਵਿੱਚ ਵੜ ਗਏ ਕਿਉਂਕਿ ਉਹ ਸਾਰੇ ਦੇਸ਼ ਦੀ ਜਾਸੂਸੀ ਕਰਨ ਆਏ ਹਨ।”

4ਪਰ ਔਰਤ ਉਹਨਾਂ ਦੋਹਾਂ ਆਦਮੀਆਂ ਨੂੰ ਲੁਕਾ ਲਿਆ ਸੀ। ਉਸਨੇ ਕਿਹਾ, “ਹਾਂ, ਉਹ ਆਦਮੀ ਮੇਰੇ ਕੋਲ ਆਏ ਸਨ, ਪਰ ਮੈਨੂੰ ਨਹੀਂ ਪਤਾ ਸੀ ਕਿ ਉਹ ਕਿੱਥੋਂ ਆਏ ਸਨ।

5ਸ਼ਾਮ ਵੇਲੇ, ਜਦੋਂ ਸ਼ਹਿਰ ਦਾ ਫਾਟਕ ਬੰਦ ਕਰਨ ਦਾ ਸਮਾਂ ਹੋਇਆ, ਉਹ ਚਲੇ ਗਏ। ਮੈਨੂੰ ਨਹੀਂ ਪਤਾ ਕਿ ਉਹ ਕਿਸ ਪਾਸੇ ਗਏ। ਜਲਦੀ ਨਾਲ ਉਨ੍ਹਾਂ ਦਾ ਪਿੱਛਾ ਕਰੋ ਕਿਉਂਕਿ ਤੁਸੀਂ ਉਹਨਾਂ ਨੂੰ ਫੜ ਸਕਦੇ ਹੋ।”

6ਪਰ ਉਹ ਉਨ੍ਹਾਂ ਨੂੰ ਛੱਤ ਤੇ ਲੈ ਗਈ ਅਤੇ ਉਨ੍ਹਾਂ ਨੂੰ ਬਾਲਣ ਦੀਆਂ ਲੱਕੜਾਂ ਦੇ ਹੇਠ ਜੋ ਛੱਤ ਉੱਤੇ ਰੱਖੀਆਂ ਸਨ ਲੁਕਾ ਦਿੱਤਾ।

7ਇਸ ਲਈ ਉਹ ਮਨੁੱਖ ਜਾਸੂਸਾਂ ਦਾ ਪਿੱਛਾ ਕਰਨ ਲਈ ਉਸ ਰਾਹ ਉੱਤੇ ਤੁਰ ਪਏ ਜੋ ਯਰਦਨ ਦੇ ਦਰਿਆਵਾਂ ਨੂੰ ਜਾਂਦਾ ਸੀ ਅਤੇ ਜਿਵੇਂ ਹੀ ਪਿੱਛਾ ਕਰਨ ਵਾਲੇ ਬਾਹਰ ਨਿਕਲੇ ਤਾਂ ਫਾਟਕ ਬੰਦ ਹੋ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.