ਯੇਹੋਸ਼ੁਆ 2

ਅਤੇ ਉਨ੍ਹਾਂ ਨੂੰ ਕਿਹਾ, “ਮੈਂ ਜਾਣਦੀ ਹਾਂ ਕਿ ਯਾਹਵੇਹ ਨੇ ਤੁਹਾਨੂੰ ਇਹ ਧਰਤੀ ਦਿੱਤੀ ਹੈ ਅਤੇ ਤੁਹਾਡਾ ਡਰ ਸਾਡੇ ਲੋਕਾਂ ਉੱਤੇ ਛਾ ਗਿਆ ਹੈ, ਇਸ ਲਈ ਇਸ ਦੇਸ਼ ਵਿੱਚ ਰਹਿਣ ਵਾਲੇ ਸਾਰੇ ਤੁਹਾਡੇ ਕਾਰਨ ਡਰ ਨਾਲ ਘਬਰਾ ਗਏ ਹਨ।

Joshua 2:9 (UKJV) And she said unto the men, I know that the LORD has given you the land, and that your terror is fallen upon us, and that all the inhabitants of the land faint because of you.

7ਇਸ ਲਈ ਉਹ ਮਨੁੱਖ ਜਾਸੂਸਾਂ ਦਾ ਪਿੱਛਾ ਕਰਨ ਲਈ ਉਸ ਰਾਹ ਉੱਤੇ ਤੁਰ ਪਏ ਜੋ ਯਰਦਨ ਦੇ ਦਰਿਆਵਾਂ ਨੂੰ ਜਾਂਦਾ ਸੀ ਅਤੇ ਜਿਵੇਂ ਹੀ ਪਿੱਛਾ ਕਰਨ ਵਾਲੇ ਬਾਹਰ ਨਿਕਲੇ ਤਾਂ ਫਾਟਕ ਬੰਦ ਹੋ ਗਿਆ।

8ਜਾਸੂਸਾਂ ਦੇ ਸੌਣ ਤੋਂ ਪਹਿਲਾਂ ਉਹ ਉਹਨਾਂ ਕੋਲ ਛੱਤ ਤੇ ਗਈ

9ਅਤੇ ਉਨ੍ਹਾਂ ਨੂੰ ਕਿਹਾ, “ਮੈਂ ਜਾਣਦੀ ਹਾਂ ਕਿ ਯਾਹਵੇਹ ਨੇ ਤੁਹਾਨੂੰ ਇਹ ਧਰਤੀ ਦਿੱਤੀ ਹੈ ਅਤੇ ਤੁਹਾਡਾ ਡਰ ਸਾਡੇ ਲੋਕਾਂ ਉੱਤੇ ਛਾ ਗਿਆ ਹੈ, ਇਸ ਲਈ ਇਸ ਦੇਸ਼ ਵਿੱਚ ਰਹਿਣ ਵਾਲੇ ਸਾਰੇ ਤੁਹਾਡੇ ਕਾਰਨ ਡਰ ਨਾਲ ਘਬਰਾ ਗਏ ਹਨ।

10ਅਸੀਂ ਸੁਣਿਆ ਹੈ ਕਿ ਕਿਵੇਂ ਯਾਹਵੇਹ ਨੇ ਤੁਹਾਡੇ ਲਈ ਲਾਲ ਸਾਗਰ ਦੇ ਪਾਣੀ ਨੂੰ ਸੁਕਾ ਦਿੱਤਾ ਜਦੋਂ ਤੁਸੀਂ ਮਿਸਰ ਤੋਂ ਬਾਹਰ ਆਏ, ਅਤੇ ਤੁਸੀਂ ਯਰਦਨ ਦੇ ਪੂਰਬ ਵੱਲ ਅਮੋਰੀਆਂ ਦੇ ਦੋ ਰਾਜਿਆਂ ਸੀਹੋਨ ਅਤੇ ਓਗ ਨਾਲ ਕੀ ਕੀਤਾ, ਜਿਨ੍ਹਾਂ ਨੂੰ ਤੁਸੀਂ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।

11ਜਦੋਂ ਅਸੀਂ ਇਸ ਬਾਰੇ ਸੁਣਿਆ, ਤਾਂ ਸਾਡੇ ਦਿਲ ਡਰ ਨਾਲ ਪਿਘਲ ਗਏ ਅਤੇ ਤੁਹਾਡੇ ਕਾਰਨ ਸਾਰਿਆਂ ਦੀ ਹਿੰਮਤ ਅਸਫ਼ਲ ਹੋ ਗਈ, ਕਿਉਂਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਉੱਪਰ ਸਵਰਗ ਵਿੱਚ ਅਤੇ ਹੇਠਾਂ ਧਰਤੀ ਉੱਤੇ ਇੱਕੋ ਪਰਮੇਸ਼ਵਰ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.