ਯੇਹੋਸ਼ੁਆ 20

ਤਾਂ ਜੋ ਕੋਈ ਵੀ ਵਿਅਕਤੀ ਜੋ ਗਲਤੀ ਨਾਲ ਅਤੇ ਅਣਜਾਣੇ ਵਿੱਚ ਕਿਸੇ ਵਿਅਕਤੀ ਨੂੰ ਮਾਰਦਾ ਹੈ ਉਹ ਉੱਥੋਂ ਭੱਜ ਕੇ ਚਲਾ ਜਾਵੇ ਅਤੇ ਉਹ ਤੁਹਾਡੇ ਲਈ ਖੂਨ ਦਾ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣਗੇ।

Joshua 20:3 (UKJV) That the slayer that kills any person unexpectedly and unwittingly may flee thither: and they shall be your refuge from the avenger of blood.

1ਫਿਰ ਯਾਹਵੇਹ ਨੇ ਯੇਹੋਸ਼ੁਆ ਨੂੰ ਆਖਿਆ,

2“ਇਸਰਾਏਲ ਦੇ ਲੋਕਾਂ ਨੂੰ ਆਖ ਕਿ ਉਹ ਪਨਾਹ ਦੇ ਸ਼ਹਿਰਾਂ ਨੂੰ ਨਿਸ਼ਚਿਤ ਕਰਨ, ਜਿਵੇਂ ਮੈਂ ਤੁਹਾਨੂੰ ਮੋਸ਼ੇਹ ਰਾਹੀਂ ਕਿਹਾ ਸੀ।

3ਤਾਂ ਜੋ ਕੋਈ ਵੀ ਵਿਅਕਤੀ ਜੋ ਗਲਤੀ ਨਾਲ ਅਤੇ ਅਣਜਾਣੇ ਵਿੱਚ ਕਿਸੇ ਵਿਅਕਤੀ ਨੂੰ ਮਾਰਦਾ ਹੈ ਉਹ ਉੱਥੋਂ ਭੱਜ ਕੇ ਚਲਾ ਜਾਵੇ ਅਤੇ ਉਹ ਤੁਹਾਡੇ ਲਈ ਖੂਨ ਦਾ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣਗੇ।

4ਜਦੋਂ ਉਹ ਇਨ੍ਹਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ ਭੱਜ ਜਾਂਦੇ ਹਨ, ਤਾਂ ਉਨ੍ਹਾਂ ਨੂੰ ਸ਼ਹਿਰ ਦੇ ਮੁੱਖ ਦਰਵਾਜ਼ੇ ਵਿੱਚ ਖਲੋਣਾ ਚਾਹੀਦਾ ਹੈ ਅਤੇ ਉਸ ਸ਼ਹਿਰ ਦੇ ਬਜ਼ੁਰਗਾਂ ਦੇ ਸਾਹਮਣੇ ਆਪਣਾ ਮਾਮਲਾ ਦੱਸਣਾ ਚਾਹੀਦਾ ਹੈ। ਫਿਰ ਬਜ਼ੁਰਗਾਂ ਨੂੰ ਭਗੌੜਿਆਂ ਨੂੰ ਆਪਣੇ ਸ਼ਹਿਰ ਵਿੱਚ ਦਾਖਲ ਕਰਵਾਉਣਾ ਚਾਹੀਦਾ ਹੈ ਅਤੇ ਉਹ ਉਸਨੂੰ ਸ਼ਹਿਰ ਵਿੱਚ ਆਪਣੇ ਕੋਲ ਲੈ ਜਾਣ ਅਤੇ ਉਹ ਉਹਨਾਂ ਦੇ ਵਿੱਚ ਵੱਸ ਜਾਵੇ।

5ਜੇ ਖੂਨ ਦਾ ਬਦਲਾ ਲੈਣ ਵਾਲਾ ਪਿੱਛਾ ਕਰਦਾ ਹੈ, ਤਾਂ ਉਹ ਖੂਨੀ ਨੂੰ ਉਸ ਦੇ ਹੱਥ ਵਿੱਚ ਨਾ ਦੇਣ ਕਿਉ ਜੋ ਉਸ ਆਪਣੇ ਗੁਆਂਢੀ ਨੂੰ ਗਲਤੀ ਨਾਲ ਮਾਰਿਆ ਸੀ ਅਤੇ ਉਹ ਪਹਿਲਾ ਤੋਂ ਉਸ ਦਾ ਵੈਰੀ ਨਹੀਂ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.