ਯੇਹੋਸ਼ੁਆ 20

ਜਦੋਂ ਉਹ ਇਨ੍ਹਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ ਭੱਜ ਜਾਂਦੇ ਹਨ, ਤਾਂ ਉਨ੍ਹਾਂ ਨੂੰ ਸ਼ਹਿਰ ਦੇ ਮੁੱਖ ਦਰਵਾਜ਼ੇ ਵਿੱਚ ਖਲੋਣਾ ਚਾਹੀਦਾ ਹੈ ਅਤੇ ਉਸ ਸ਼ਹਿਰ ਦੇ ਬਜ਼ੁਰਗਾਂ ਦੇ ਸਾਹਮਣੇ ਆਪਣਾ ਮਾਮਲਾ ਦੱਸਣਾ ਚਾਹੀਦਾ ਹੈ। ਫਿਰ ਬਜ਼ੁਰਗਾਂ ਨੂੰ ਭਗੌੜਿਆਂ ਨੂੰ ਆਪਣੇ ਸ਼ਹਿਰ ਵਿੱਚ ਦਾਖਲ ਕਰਵਾਉਣਾ ਚਾਹੀਦਾ ਹੈ ਅਤੇ ਉਹ ਉਸਨੂੰ ਸ਼ਹਿਰ ਵਿੱਚ ਆਪਣੇ ਕੋਲ ਲੈ ਜਾਣ ਅਤੇ ਉਹ ਉਹਨਾਂ ਦੇ ਵਿੱਚ ਵੱਸ ਜਾਵੇ।

Joshua 20:4 (UKJV) And when he that does flee unto one of those cities shall stand at the entering of the gate of the city, and shall declare his cause in the ears of the elders of that city, they shall take him into the city unto them, and give him a place, that he may dwell among them.

2“ਇਸਰਾਏਲ ਦੇ ਲੋਕਾਂ ਨੂੰ ਆਖ ਕਿ ਉਹ ਪਨਾਹ ਦੇ ਸ਼ਹਿਰਾਂ ਨੂੰ ਨਿਸ਼ਚਿਤ ਕਰਨ, ਜਿਵੇਂ ਮੈਂ ਤੁਹਾਨੂੰ ਮੋਸ਼ੇਹ ਰਾਹੀਂ ਕਿਹਾ ਸੀ।

3ਤਾਂ ਜੋ ਕੋਈ ਵੀ ਵਿਅਕਤੀ ਜੋ ਗਲਤੀ ਨਾਲ ਅਤੇ ਅਣਜਾਣੇ ਵਿੱਚ ਕਿਸੇ ਵਿਅਕਤੀ ਨੂੰ ਮਾਰਦਾ ਹੈ ਉਹ ਉੱਥੋਂ ਭੱਜ ਕੇ ਚਲਾ ਜਾਵੇ ਅਤੇ ਉਹ ਤੁਹਾਡੇ ਲਈ ਖੂਨ ਦਾ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣਗੇ।

4ਜਦੋਂ ਉਹ ਇਨ੍ਹਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ ਭੱਜ ਜਾਂਦੇ ਹਨ, ਤਾਂ ਉਨ੍ਹਾਂ ਨੂੰ ਸ਼ਹਿਰ ਦੇ ਮੁੱਖ ਦਰਵਾਜ਼ੇ ਵਿੱਚ ਖਲੋਣਾ ਚਾਹੀਦਾ ਹੈ ਅਤੇ ਉਸ ਸ਼ਹਿਰ ਦੇ ਬਜ਼ੁਰਗਾਂ ਦੇ ਸਾਹਮਣੇ ਆਪਣਾ ਮਾਮਲਾ ਦੱਸਣਾ ਚਾਹੀਦਾ ਹੈ। ਫਿਰ ਬਜ਼ੁਰਗਾਂ ਨੂੰ ਭਗੌੜਿਆਂ ਨੂੰ ਆਪਣੇ ਸ਼ਹਿਰ ਵਿੱਚ ਦਾਖਲ ਕਰਵਾਉਣਾ ਚਾਹੀਦਾ ਹੈ ਅਤੇ ਉਹ ਉਸਨੂੰ ਸ਼ਹਿਰ ਵਿੱਚ ਆਪਣੇ ਕੋਲ ਲੈ ਜਾਣ ਅਤੇ ਉਹ ਉਹਨਾਂ ਦੇ ਵਿੱਚ ਵੱਸ ਜਾਵੇ।

5ਜੇ ਖੂਨ ਦਾ ਬਦਲਾ ਲੈਣ ਵਾਲਾ ਪਿੱਛਾ ਕਰਦਾ ਹੈ, ਤਾਂ ਉਹ ਖੂਨੀ ਨੂੰ ਉਸ ਦੇ ਹੱਥ ਵਿੱਚ ਨਾ ਦੇਣ ਕਿਉ ਜੋ ਉਸ ਆਪਣੇ ਗੁਆਂਢੀ ਨੂੰ ਗਲਤੀ ਨਾਲ ਮਾਰਿਆ ਸੀ ਅਤੇ ਉਹ ਪਹਿਲਾ ਤੋਂ ਉਸ ਦਾ ਵੈਰੀ ਨਹੀਂ ਸੀ।

6ਕਾਤਲ ਉਸ ਸ਼ਹਿਰ ਵਿੱਚ ਉਦੋਂ ਤੱਕ ਰਹਿ ਸਕਦਾ ਹੈ ਜਦੋਂ ਤੱਕ ਉਹ ਸਭਾ ਵਿੱਚ ਇਨਸਾਫ਼ ਲਈ ਖੜ੍ਹਾ ਨਹੀਂ ਹੁੰਦਾ, ਜਾਂ ਉਸ ਸਮੇਂ ਦੇ ਪ੍ਰਧਾਨ ਜਾਜਕ ਦੀ ਮੌਤ ਤੱਕ। ਉਸ ਤੋਂ ਬਾਅਦ ਹੀ ਉਹ ਕਾਤਲ ਆਪਣੇ ਘਰ ਜਾ ਸਕਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.