1ਹੁਣ ਲੇਵੀਆਂ ਦੇ ਘਰਾਣਿਆਂ ਦੇ ਮੁਖੀਏ ਅਲਆਜ਼ਾਰ ਜਾਜਕ, ਨੂਨ ਦੇ ਪੁੱਤਰ ਯੇਹੋਸ਼ੁਆ ਅਤੇ ਇਸਰਾਏਲ ਦੀਆਂ ਗੋਤਾਂ ਦੇ ਮੁਖੀਆਂ ਕੋਲ ਆਏ।
2ਕਨਾਨ ਦੇਸ਼ ਦੇ ਸ਼ੀਲੋਹ ਵਿੱਚ ਉਨ੍ਹਾਂ ਨੂੰ ਆਖਿਆ, “ਯਾਹਵੇਹ ਨੇ ਮੋਸ਼ੇਹ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਤੁਸੀਂ ਸਾਨੂੰ ਰਹਿਣ ਲਈ ਕਸਬੇ ਅਤੇ ਸਾਡੇ ਪਸ਼ੂਆਂ ਲਈ ਚਰਾਗਾਹਾਂ ਦੇ ਦਿਓ।”
3ਇਸ ਲਈ, ਜਿਵੇਂ ਯਾਹਵੇਹ ਨੇ ਹੁਕਮ ਦਿੱਤਾ ਸੀ, ਇਸਰਾਏਲੀਆਂ ਨੇ ਲੇਵੀਆਂ ਨੂੰ ਉਹਨਾਂ ਦੀ ਆਪਣੀ ਵਿਰਾਸਤ ਵਿੱਚੋਂ ਹੇਠ ਲਿਖੇ ਕਸਬੇ ਅਤੇ ਚਰਾਗਾਹਾਂ ਦਿੱਤੀਆਂ: