ਯੇਹੋਸ਼ੁਆ 21

ਕਨਾਨ ਦੇਸ਼ ਦੇ ਸ਼ੀਲੋਹ ਵਿੱਚ ਉਨ੍ਹਾਂ ਨੂੰ ਆਖਿਆ, “ਯਾਹਵੇਹ ਨੇ ਮੋਸ਼ੇਹ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਤੁਸੀਂ ਸਾਨੂੰ ਰਹਿਣ ਲਈ ਕਸਬੇ ਅਤੇ ਸਾਡੇ ਪਸ਼ੂਆਂ ਲਈ ਚਰਾਗਾਹਾਂ ਦੇ ਦਿਓ।”

Joshua 21:2 (UKJV) And they spoke unto them at Shiloh in the land of Canaan, saying, The LORD commanded by the hand of Moses to give us cities to dwell in, with the suburbs thereof for our cattle.

1ਹੁਣ ਲੇਵੀਆਂ ਦੇ ਘਰਾਣਿਆਂ ਦੇ ਮੁਖੀਏ ਅਲਆਜ਼ਾਰ ਜਾਜਕ, ਨੂਨ ਦੇ ਪੁੱਤਰ ਯੇਹੋਸ਼ੁਆ ਅਤੇ ਇਸਰਾਏਲ ਦੀਆਂ ਗੋਤਾਂ ਦੇ ਮੁਖੀਆਂ ਕੋਲ ਆਏ।

2ਕਨਾਨ ਦੇਸ਼ ਦੇ ਸ਼ੀਲੋਹ ਵਿੱਚ ਉਨ੍ਹਾਂ ਨੂੰ ਆਖਿਆ, “ਯਾਹਵੇਹ ਨੇ ਮੋਸ਼ੇਹ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਤੁਸੀਂ ਸਾਨੂੰ ਰਹਿਣ ਲਈ ਕਸਬੇ ਅਤੇ ਸਾਡੇ ਪਸ਼ੂਆਂ ਲਈ ਚਰਾਗਾਹਾਂ ਦੇ ਦਿਓ।”

3ਇਸ ਲਈ, ਜਿਵੇਂ ਯਾਹਵੇਹ ਨੇ ਹੁਕਮ ਦਿੱਤਾ ਸੀ, ਇਸਰਾਏਲੀਆਂ ਨੇ ਲੇਵੀਆਂ ਨੂੰ ਉਹਨਾਂ ਦੀ ਆਪਣੀ ਵਿਰਾਸਤ ਵਿੱਚੋਂ ਹੇਠ ਲਿਖੇ ਕਸਬੇ ਅਤੇ ਚਰਾਗਾਹਾਂ ਦਿੱਤੀਆਂ:

4ਕੋਹਾਥੀਆਂ ਦੇ ਪਰਿਵਾਰ-ਸਮੂਹਾਂ ਦੇ ਅਨੁਸਾਰ ਪਹਿਲਾ ਹਿੱਸਾ ਨਿੱਕਲਿਆ। ਲੇਵੀਆਂ ਨੂੰ ਜੋ ਹਾਰੋਨ ਜਾਜਕ ਦੇ ਉੱਤਰਾਧਿਕਾਰੀ ਸਨ, ਯਹੂਦਾਹ, ਸ਼ਿਮਓਨ ਅਤੇ ਬਿਨਯਾਮੀਨ ਦੇ ਗੋਤਾਂ ਵਿੱਚੋਂ ਤੇਰ੍ਹਾਂ ਕਸਬੇ ਦਿੱਤੇ ਗਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.