ਯੇਹੋਸ਼ੁਆ 21

ਇਸ ਲਈ, ਜਿਵੇਂ ਯਾਹਵੇਹ ਨੇ ਹੁਕਮ ਦਿੱਤਾ ਸੀ, ਇਸਰਾਏਲੀਆਂ ਨੇ ਲੇਵੀਆਂ ਨੂੰ ਉਹਨਾਂ ਦੀ ਆਪਣੀ ਵਿਰਾਸਤ ਵਿੱਚੋਂ ਹੇਠ ਲਿਖੇ ਕਸਬੇ ਅਤੇ ਚਰਾਗਾਹਾਂ ਦਿੱਤੀਆਂ:

Joshua 21:3 (UKJV) And the children of Israel gave unto the Levites out of their inheritance, at the commandment of the LORD, these cities and their suburbs.

1ਹੁਣ ਲੇਵੀਆਂ ਦੇ ਘਰਾਣਿਆਂ ਦੇ ਮੁਖੀਏ ਅਲਆਜ਼ਾਰ ਜਾਜਕ, ਨੂਨ ਦੇ ਪੁੱਤਰ ਯੇਹੋਸ਼ੁਆ ਅਤੇ ਇਸਰਾਏਲ ਦੀਆਂ ਗੋਤਾਂ ਦੇ ਮੁਖੀਆਂ ਕੋਲ ਆਏ।

2ਕਨਾਨ ਦੇਸ਼ ਦੇ ਸ਼ੀਲੋਹ ਵਿੱਚ ਉਨ੍ਹਾਂ ਨੂੰ ਆਖਿਆ, “ਯਾਹਵੇਹ ਨੇ ਮੋਸ਼ੇਹ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਤੁਸੀਂ ਸਾਨੂੰ ਰਹਿਣ ਲਈ ਕਸਬੇ ਅਤੇ ਸਾਡੇ ਪਸ਼ੂਆਂ ਲਈ ਚਰਾਗਾਹਾਂ ਦੇ ਦਿਓ।”

3ਇਸ ਲਈ, ਜਿਵੇਂ ਯਾਹਵੇਹ ਨੇ ਹੁਕਮ ਦਿੱਤਾ ਸੀ, ਇਸਰਾਏਲੀਆਂ ਨੇ ਲੇਵੀਆਂ ਨੂੰ ਉਹਨਾਂ ਦੀ ਆਪਣੀ ਵਿਰਾਸਤ ਵਿੱਚੋਂ ਹੇਠ ਲਿਖੇ ਕਸਬੇ ਅਤੇ ਚਰਾਗਾਹਾਂ ਦਿੱਤੀਆਂ:

4ਕੋਹਾਥੀਆਂ ਦੇ ਪਰਿਵਾਰ-ਸਮੂਹਾਂ ਦੇ ਅਨੁਸਾਰ ਪਹਿਲਾ ਹਿੱਸਾ ਨਿੱਕਲਿਆ। ਲੇਵੀਆਂ ਨੂੰ ਜੋ ਹਾਰੋਨ ਜਾਜਕ ਦੇ ਉੱਤਰਾਧਿਕਾਰੀ ਸਨ, ਯਹੂਦਾਹ, ਸ਼ਿਮਓਨ ਅਤੇ ਬਿਨਯਾਮੀਨ ਦੇ ਗੋਤਾਂ ਵਿੱਚੋਂ ਤੇਰ੍ਹਾਂ ਕਸਬੇ ਦਿੱਤੇ ਗਏ ਸਨ।

5ਬਾਕੀ ਕੋਹਾਥ ਦੇ ਉੱਤਰਾਧਿਕਾਰੀਆਂ ਨੂੰ ਇਫ਼ਰਾਈਮ, ਦਾਨ ਅਤੇ ਮਨੱਸ਼ੇਹ ਦੇ ਅੱਧੇ ਗੋਤਾਂ ਦੇ ਗੋਤਾਂ ਵਿੱਚੋਂ ਦਸ ਨਗਰ ਦਿੱਤੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.