2ਕਨਾਨ ਦੇਸ਼ ਦੇ ਸ਼ੀਲੋਹ ਵਿੱਚ ਉਨ੍ਹਾਂ ਨੂੰ ਆਖਿਆ, “ਯਾਹਵੇਹ ਨੇ ਮੋਸ਼ੇਹ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਤੁਸੀਂ ਸਾਨੂੰ ਰਹਿਣ ਲਈ ਕਸਬੇ ਅਤੇ ਸਾਡੇ ਪਸ਼ੂਆਂ ਲਈ ਚਰਾਗਾਹਾਂ ਦੇ ਦਿਓ।”
3ਇਸ ਲਈ, ਜਿਵੇਂ ਯਾਹਵੇਹ ਨੇ ਹੁਕਮ ਦਿੱਤਾ ਸੀ, ਇਸਰਾਏਲੀਆਂ ਨੇ ਲੇਵੀਆਂ ਨੂੰ ਉਹਨਾਂ ਦੀ ਆਪਣੀ ਵਿਰਾਸਤ ਵਿੱਚੋਂ ਹੇਠ ਲਿਖੇ ਕਸਬੇ ਅਤੇ ਚਰਾਗਾਹਾਂ ਦਿੱਤੀਆਂ:
4ਕੋਹਾਥੀਆਂ ਦੇ ਪਰਿਵਾਰ-ਸਮੂਹਾਂ ਦੇ ਅਨੁਸਾਰ ਪਹਿਲਾ ਹਿੱਸਾ ਨਿੱਕਲਿਆ। ਲੇਵੀਆਂ ਨੂੰ ਜੋ ਹਾਰੋਨ ਜਾਜਕ ਦੇ ਉੱਤਰਾਧਿਕਾਰੀ ਸਨ, ਯਹੂਦਾਹ, ਸ਼ਿਮਓਨ ਅਤੇ ਬਿਨਯਾਮੀਨ ਦੇ ਗੋਤਾਂ ਵਿੱਚੋਂ ਤੇਰ੍ਹਾਂ ਕਸਬੇ ਦਿੱਤੇ ਗਏ ਸਨ।
5ਬਾਕੀ ਕੋਹਾਥ ਦੇ ਉੱਤਰਾਧਿਕਾਰੀਆਂ ਨੂੰ ਇਫ਼ਰਾਈਮ, ਦਾਨ ਅਤੇ ਮਨੱਸ਼ੇਹ ਦੇ ਅੱਧੇ ਗੋਤਾਂ ਦੇ ਗੋਤਾਂ ਵਿੱਚੋਂ ਦਸ ਨਗਰ ਦਿੱਤੇ ਗਏ।
6ਗੇਰਸ਼ੋਨ ਦੇ ਉੱਤਰਾਧਿਕਾਰੀਆਂ ਨੂੰ ਬਾਸ਼ਾਨ ਵਿੱਚ ਯਿੱਸਾਕਾਰ, ਆਸ਼ੇਰ, ਨਫ਼ਤਾਲੀ ਅਤੇ ਮਨੱਸ਼ੇਹ ਦੇ ਅੱਧੇ ਗੋਤ ਦੇ ਗੋਤਾਂ ਵਿੱਚੋਂ ਤੇਰ੍ਹਾਂ ਕਸਬੇ ਦਿੱਤੇ ਗਏ ਸਨ।