ਯੇਹੋਸ਼ੁਆ 21

ਇਸ ਲਈ ਯਾਹਵੇਹ ਨੇ ਇਸਰਾਏਲ ਨੂੰ ਉਹ ਸਾਰੀ ਧਰਤੀ ਦਿੱਤੀ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ ਅਤੇ ਉਨ੍ਹਾਂ ਨੇ ਉਸ ਉੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਵੱਸ ਗਏ।

Joshua 21:43 (UKJV) And the LORD gave unto Israel all the land which he swore to give unto their fathers; and they possessed it, and dwelt therein.

41ਇਸਰਾਏਲੀਆਂ ਦੇ ਕਬਜ਼ੇ ਵਾਲੇ ਇਲਾਕੇ ਵਿੱਚ ਲੇਵੀਆਂ ਦੇ ਕਸਬੇ ਉਨ੍ਹਾਂ ਦੀਆਂ ਚਰਾਂਦਾਂ ਸਮੇਤ ਕੁੱਲ ਮਿਲਾ ਕੇ ਅੱਠਤਾਲੀ ਸਨ।

42ਇਹਨਾਂ ਕਸਬਿਆਂ ਵਿੱਚੋਂ ਹਰ ਇੱਕ ਦੇ ਆਲੇ-ਦੁਆਲੇ ਚਰਾਗਾਹਾਂ ਸਨ, ਇਹ ਇਨ੍ਹਾਂ ਸਾਰੇ ਕਸਬਿਆਂ ਲਈ ਸੱਚ ਸੀ।

43ਇਸ ਲਈ ਯਾਹਵੇਹ ਨੇ ਇਸਰਾਏਲ ਨੂੰ ਉਹ ਸਾਰੀ ਧਰਤੀ ਦਿੱਤੀ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ ਅਤੇ ਉਨ੍ਹਾਂ ਨੇ ਉਸ ਉੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਵੱਸ ਗਏ।

44ਯਾਹਵੇਹ ਨੇ ਉਨ੍ਹਾਂ ਨੂੰ ਹਰ ਪਾਸਿਓਂ ਆਰਾਮ ਦਿੱਤਾ, ਜਿਵੇਂ ਉਸਨੇ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ। ਉਨ੍ਹਾਂ ਦੇ ਦੁਸ਼ਮਣਾਂ ਵਿੱਚੋਂ ਇੱਕ ਵੀ ਉਨ੍ਹਾਂ ਦਾ ਸਾਹਮਣਾ ਨਹੀਂ ਕਰ ਸਕਿਆ, ਯਾਹਵੇਹ ਨੇ ਉਨ੍ਹਾਂ ਦੇ ਸਾਰੇ ਦੁਸ਼ਮਣਾਂ ਨੂੰ ਉਨ੍ਹਾਂ ਦੇ ਹੱਥਾਂ ਵਿੱਚ ਦੇ ਦਿੱਤਾ।

45ਇਸਰਾਏਲ ਨਾਲ ਯਾਹਵੇਹ ਦੇ ਸਾਰੇ ਚੰਗੇ ਵਾਅਦਿਆਂ ਵਿੱਚੋਂ ਇੱਕ ਵੀ ਅਸਫ਼ਲ ਨਹੀਂ ਹੋਇਆ ਹਰ ਇੱਕ ਨੂੰ ਪੂਰਾ ਕੀਤਾ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.