1ਤਦ ਯੇਹੋਸ਼ੁਆ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੇਹ ਦੇ ਅੱਧੇ ਗੋਤ ਨੂੰ ਬੁਲਾਇਆ
2ਅਤੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਹ ਸਭ ਕੁਝ ਕੀਤਾ ਹੈ ਜਿਸਦਾ ਯਾਹਵੇਹ ਦੇ ਦਾਸ ਮੋਸ਼ੇਹ ਨੇ ਹੁਕਮ ਦਿੱਤਾ ਸੀ ਅਤੇ ਤੁਸੀਂ ਉਨ੍ਹਾਂ ਸਾਰੀਆਂ ਗੱਲਾਂ ਵਿੱਚ ਮੇਰੀ ਪਾਲਣਾ ਕੀਤੀ ਹੈ ਜਿਸਦਾ ਮੈਂ ਹੁਕਮ ਦਿੱਤਾ ਸੀ।
3ਲੰਬੇ ਸਮੇਂ ਤੋਂ ਅੱਜ ਤੱਕ ਤੁਸੀਂ ਆਪਣੇ ਸੰਗੀ ਇਸਰਾਏਲੀਆਂ ਨੂੰ ਤਿਆਗਿਆ ਨਹੀਂ ਹੈ ਪਰ ਉਸ ਕੰਮ ਨੂੰ ਪੂਰਾ ਕੀਤਾ ਹੈ ਜੋ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਦਿੱਤਾ ਸੀ।