ਯੇਹੋਸ਼ੁਆ 22

ਅਤੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਹ ਸਭ ਕੁਝ ਕੀਤਾ ਹੈ ਜਿਸਦਾ ਯਾਹਵੇਹ ਦੇ ਦਾਸ ਮੋਸ਼ੇਹ ਨੇ ਹੁਕਮ ਦਿੱਤਾ ਸੀ ਅਤੇ ਤੁਸੀਂ ਉਨ੍ਹਾਂ ਸਾਰੀਆਂ ਗੱਲਾਂ ਵਿੱਚ ਮੇਰੀ ਪਾਲਣਾ ਕੀਤੀ ਹੈ ਜਿਸਦਾ ਮੈਂ ਹੁਕਮ ਦਿੱਤਾ ਸੀ।

Joshua 22:2 (UKJV) And said unto them, All of you have kept all that Moses the servant of the LORD commanded you, and have obeyed my voice in all that I commanded you:

1ਤਦ ਯੇਹੋਸ਼ੁਆ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੇਹ ਦੇ ਅੱਧੇ ਗੋਤ ਨੂੰ ਬੁਲਾਇਆ

2ਅਤੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਹ ਸਭ ਕੁਝ ਕੀਤਾ ਹੈ ਜਿਸਦਾ ਯਾਹਵੇਹ ਦੇ ਦਾਸ ਮੋਸ਼ੇਹ ਨੇ ਹੁਕਮ ਦਿੱਤਾ ਸੀ ਅਤੇ ਤੁਸੀਂ ਉਨ੍ਹਾਂ ਸਾਰੀਆਂ ਗੱਲਾਂ ਵਿੱਚ ਮੇਰੀ ਪਾਲਣਾ ਕੀਤੀ ਹੈ ਜਿਸਦਾ ਮੈਂ ਹੁਕਮ ਦਿੱਤਾ ਸੀ।

3ਲੰਬੇ ਸਮੇਂ ਤੋਂ ਅੱਜ ਤੱਕ ਤੁਸੀਂ ਆਪਣੇ ਸੰਗੀ ਇਸਰਾਏਲੀਆਂ ਨੂੰ ਤਿਆਗਿਆ ਨਹੀਂ ਹੈ ਪਰ ਉਸ ਕੰਮ ਨੂੰ ਪੂਰਾ ਕੀਤਾ ਹੈ ਜੋ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਦਿੱਤਾ ਸੀ।

4ਹੁਣ ਜਦੋਂ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਉਨ੍ਹਾਂ ਨੂੰ ਆਪਣੇ ਵਾਅਦੇ ਅਨੁਸਾਰ ਅਰਾਮ ਦਿੱਤਾ ਹੈ, ਤਾਂ ਤੁਸੀਂ ਉਸ ਧਰਤੀ ਵਿੱਚ ਆਪਣੇ ਘਰਾਂ ਨੂੰ ਮੁੜੋ ਜਿਹੜੀ ਯਾਹਵੇਹ ਦੇ ਸੇਵਕ ਮੋਸ਼ੇਹ ਨੇ ਤੁਹਾਨੂੰ ਯਰਦਨ ਦੇ ਦੂਜੇ ਪਾਸੇ ਦਿੱਤੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.