2ਅਤੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਹ ਸਭ ਕੁਝ ਕੀਤਾ ਹੈ ਜਿਸਦਾ ਯਾਹਵੇਹ ਦੇ ਦਾਸ ਮੋਸ਼ੇਹ ਨੇ ਹੁਕਮ ਦਿੱਤਾ ਸੀ ਅਤੇ ਤੁਸੀਂ ਉਨ੍ਹਾਂ ਸਾਰੀਆਂ ਗੱਲਾਂ ਵਿੱਚ ਮੇਰੀ ਪਾਲਣਾ ਕੀਤੀ ਹੈ ਜਿਸਦਾ ਮੈਂ ਹੁਕਮ ਦਿੱਤਾ ਸੀ।
3ਲੰਬੇ ਸਮੇਂ ਤੋਂ ਅੱਜ ਤੱਕ ਤੁਸੀਂ ਆਪਣੇ ਸੰਗੀ ਇਸਰਾਏਲੀਆਂ ਨੂੰ ਤਿਆਗਿਆ ਨਹੀਂ ਹੈ ਪਰ ਉਸ ਕੰਮ ਨੂੰ ਪੂਰਾ ਕੀਤਾ ਹੈ ਜੋ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਦਿੱਤਾ ਸੀ।
4ਹੁਣ ਜਦੋਂ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਉਨ੍ਹਾਂ ਨੂੰ ਆਪਣੇ ਵਾਅਦੇ ਅਨੁਸਾਰ ਅਰਾਮ ਦਿੱਤਾ ਹੈ, ਤਾਂ ਤੁਸੀਂ ਉਸ ਧਰਤੀ ਵਿੱਚ ਆਪਣੇ ਘਰਾਂ ਨੂੰ ਮੁੜੋ ਜਿਹੜੀ ਯਾਹਵੇਹ ਦੇ ਸੇਵਕ ਮੋਸ਼ੇਹ ਨੇ ਤੁਹਾਨੂੰ ਯਰਦਨ ਦੇ ਦੂਜੇ ਪਾਸੇ ਦਿੱਤੀ ਸੀ।
5ਪਰ ਉਸ ਹੁਕਮ ਅਤੇ ਬਿਵਸਥਾ ਦੀ ਪਾਲਣਾ ਕਰਨ ਲਈ ਜੋ ਯਾਹਵੇਹ ਦੇ ਦਾਸ ਮੋਸ਼ੇਹ ਨੇ ਤੁਹਾਨੂੰ ਦਿੱਤੀ ਸੀ, ਬਹੁਤ ਧਿਆਨ ਰੱਖੋ, ਯਾਹਵੇਹ ਆਪਣੇ ਪਰਮੇਸ਼ਵਰ ਨੂੰ ਪਿਆਰ ਕਰੋ, ਉਸ ਦੀ ਆਗਿਆਕਾਰੀ ਵਿੱਚ ਰਹੋ, ਉਸ ਦੇ ਹੁਕਮਾਂ ਦੀ ਪਾਲਣਾ ਕਰੋ, ਉਸ ਨੂੰ ਫੜੀ ਰੱਖੋ ਅਤੇ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਆਤਮਾ ਨਾਲ ਉਸ ਦੀ ਸੇਵਾ ਕਰੋ।”
6ਤਦ ਯੇਹੋਸ਼ੁਆ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਨ੍ਹਾਂ ਨੂੰ ਵਿਦਾ ਕੀਤਾ ਅਤੇ ਉਹ ਆਪਣੇ ਘਰਾਂ ਨੂੰ ਚਲੇ ਗਏ।