ਯੇਹੋਸ਼ੁਆ 23

ਬਹੁਤ ਸਮਾਂ ਬੀਤ ਜਾਣ ਤੋਂ ਬਾਅਦ ਜਦ ਯਾਹਵੇਹ ਨੇ ਇਸਰਾਏਲ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾਂ ਤੋਂ ਆਰਾਮ ਦਿੱਤਾ, ਯੇਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਸੀ।

Joshua 23:1 (UKJV) And it came to pass a long time after that the LORD had given rest unto Israel from all their enemies round about, that Joshua waxed old and stricken in age.

1ਬਹੁਤ ਸਮਾਂ ਬੀਤ ਜਾਣ ਤੋਂ ਬਾਅਦ ਜਦ ਯਾਹਵੇਹ ਨੇ ਇਸਰਾਏਲ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾਂ ਤੋਂ ਆਰਾਮ ਦਿੱਤਾ, ਯੇਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਸੀ।

2ਤਦ ਯੇਹੋਸ਼ੁਆ ਨੇ ਇਸਰਾਏਲ ਦੇ ਸਾਰੇ ਬਜ਼ੁਰਗਾ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦ ਕੇ ਆਖਿਆ, ਮੈ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹਾਂ।

3ਤੁਸੀਂ ਉਹ ਸਭ ਕੁਝ ਵੇਖਿਆ ਹੈ ਜੋ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਡੇ ਲਈ ਇਨ੍ਹਾਂ ਸਾਰੀਆਂ ਕੌਮਾਂ ਨਾਲ ਕੀਤਾ ਹੈ। ਇਹ ਯਾਹਵੇਹ ਤੁਹਾਡਾ ਪਰਮੇਸ਼ਵਰ ਸੀ ਜੋ ਤੁਹਾਡੇ ਲਈ ਲੜਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.