ਯੇਹੋਸ਼ੁਆ 23

ਤਾਂ ਫਿਰ ਤੁਸੀਂ ਜਾਣ ਲਓ ਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਇਨ੍ਹਾਂ ਕੌਮਾਂ ਨੂੰ ਤੁਹਾਡੇ ਸਾਹਮਣੇ ਨਹੀਂ ਕੱਢੇਗਾ। ਇਸ ਦੀ ਬਜਾਏ, ਉਹ ਤੁਹਾਡੇ ਲਈ ਜਾਲ਼ ਅਤੇ ਫਾਹੀ ਬਣ ਜਾਣਗੇ, ਤੁਹਾਡੀਆਂ ਪਿੱਠਾਂ ਉੱਤੇ ਕੋਰੜੇ ਅਤੇ ਤੁਹਾਡੀਆਂ ਅੱਖਾਂ ਵਿੱਚ ਕੰਡੇ, ਜਦ ਤੱਕ ਤੁਸੀਂ ਇਸ ਚੰਗੀ ਧਰਤੀ ਤੋਂ ਨਾਸ਼ ਹੋ ਜਾਓ, ਜਿਹੜੀ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਦਿੱਤੀ ਹੈ।

Joshua 23:13 (UKJV) Know for a certainty that the LORD your God will no more drive out any of these nations from before you; but they shall be snares and traps unto you, and scourges in your sides, and thorns in your eyes, until all of you perish from off this good land which the LORD your God has given you.

11ਇਸ ਲਈ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਪਿਆਰ ਕਰਨ ਲਈ ਬਹੁਤ ਸਾਵਧਾਨ ਰਹੋ।

12“ਪਰ ਜੇ ਤੁਸੀਂ ਆਪਣੇ ਯਾਹਵੇਹ ਤੋਂ ਮੂੰਹ ਮੋੜ ਲੈਂਦੇ ਹੋ ਅਤੇ ਇਨ੍ਹਾਂ ਕੌਮਾਂ ਦੇ ਬਚੇ ਹੋਏ ਲੋਕਾਂ ਦੇ ਰੀਤੀ ਰਿਵਾਜਾਂ ਨੂੰ ਫੜੀ ਰੱਖਦੇ ਹੋ ਜੋ ਤੁਹਾਡੇ ਵਿੱਚ ਰਹਿ ਜਾਂਦੇ ਹਨ, ਅਤੇ ਜੇ ਤੁਸੀਂ ਉਨ੍ਹਾਂ ਨਾਲ ਵਿਆਹ ਕਰਾਉਂਦੇ ਹੋ,

13ਤਾਂ ਫਿਰ ਤੁਸੀਂ ਜਾਣ ਲਓ ਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਇਨ੍ਹਾਂ ਕੌਮਾਂ ਨੂੰ ਤੁਹਾਡੇ ਸਾਹਮਣੇ ਨਹੀਂ ਕੱਢੇਗਾ। ਇਸ ਦੀ ਬਜਾਏ, ਉਹ ਤੁਹਾਡੇ ਲਈ ਜਾਲ਼ ਅਤੇ ਫਾਹੀ ਬਣ ਜਾਣਗੇ, ਤੁਹਾਡੀਆਂ ਪਿੱਠਾਂ ਉੱਤੇ ਕੋਰੜੇ ਅਤੇ ਤੁਹਾਡੀਆਂ ਅੱਖਾਂ ਵਿੱਚ ਕੰਡੇ, ਜਦ ਤੱਕ ਤੁਸੀਂ ਇਸ ਚੰਗੀ ਧਰਤੀ ਤੋਂ ਨਾਸ਼ ਹੋ ਜਾਓ, ਜਿਹੜੀ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਦਿੱਤੀ ਹੈ।

14“ਹੁਣ ਮੇਰੀ ਮੌਤ ਦਾ ਸਮਾਂ ਨੇੜੇ ਹੈ, ਜਿਵੇਂ ਧਰਤੀ ਉੱਤੇ ਸਾਰੇ ਲੋਕ ਮਰਦੇ ਹਨ। ਆਪਣੇ ਦਿਲ ਅਤੇ ਆਤਮਾ ਦੀਆਂ ਡੂੰਘਾਈਆਂ ਵਿੱਚ ਜਾਣੋ ਕਿ ਜੋ ਕੁਝ ਵੀ ਯਾਹਵੇਹ ਤੁਹਾਡੇ ਪਰਮੇਸ਼ਵਰ ਦੇ ਮੂੰਹੋਂ ਨਿੱਕਲਿਆ ਹੈ ਉਹ ਸਭ ਕੁੱਝ ਪੂਰਾ ਹੋਇਆ ਹੈ। ਉਹ ਸਭ ਕੁਝ ਜੋ ਤੁਹਾਡੇ ਲਈ ਕਿਹਾ ਗਿਆ ਸੀ ਸੱਚ ਹੋ ਗਿਆ ਹੈ

15ਇਸ ਤਰ੍ਹਾਂ ਹੋਵੇਗਾ ਕੇ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਵਿਖੇ ਬੋਲਿਆਂ ਸੀ ਉਸੇ ਤਰ੍ਹਾਂ ਯਾਹਵੇਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੱਕ ਕਿ ਉਹ ਇਸ ਚੰਗੀ ਜ਼ਮੀਨ ਉੱਤੇ ਜਿਹੜੀ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.