ਯੇਹੋਸ਼ੁਆ 23

ਇਸ ਤਰ੍ਹਾਂ ਹੋਵੇਗਾ ਕੇ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਵਿਖੇ ਬੋਲਿਆਂ ਸੀ ਉਸੇ ਤਰ੍ਹਾਂ ਯਾਹਵੇਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੱਕ ਕਿ ਉਹ ਇਸ ਚੰਗੀ ਜ਼ਮੀਨ ਉੱਤੇ ਜਿਹੜੀ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ।

Joshua 23:15 (UKJV) Therefore it shall come to pass, that as all good things are come upon you, which the LORD your God promised you; so shall the LORD bring upon you all evil things, until he have destroyed you from off this good land which the LORD your God has given you.

13ਤਾਂ ਫਿਰ ਤੁਸੀਂ ਜਾਣ ਲਓ ਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਇਨ੍ਹਾਂ ਕੌਮਾਂ ਨੂੰ ਤੁਹਾਡੇ ਸਾਹਮਣੇ ਨਹੀਂ ਕੱਢੇਗਾ। ਇਸ ਦੀ ਬਜਾਏ, ਉਹ ਤੁਹਾਡੇ ਲਈ ਜਾਲ਼ ਅਤੇ ਫਾਹੀ ਬਣ ਜਾਣਗੇ, ਤੁਹਾਡੀਆਂ ਪਿੱਠਾਂ ਉੱਤੇ ਕੋਰੜੇ ਅਤੇ ਤੁਹਾਡੀਆਂ ਅੱਖਾਂ ਵਿੱਚ ਕੰਡੇ, ਜਦ ਤੱਕ ਤੁਸੀਂ ਇਸ ਚੰਗੀ ਧਰਤੀ ਤੋਂ ਨਾਸ਼ ਹੋ ਜਾਓ, ਜਿਹੜੀ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਦਿੱਤੀ ਹੈ।

14“ਹੁਣ ਮੇਰੀ ਮੌਤ ਦਾ ਸਮਾਂ ਨੇੜੇ ਹੈ, ਜਿਵੇਂ ਧਰਤੀ ਉੱਤੇ ਸਾਰੇ ਲੋਕ ਮਰਦੇ ਹਨ। ਆਪਣੇ ਦਿਲ ਅਤੇ ਆਤਮਾ ਦੀਆਂ ਡੂੰਘਾਈਆਂ ਵਿੱਚ ਜਾਣੋ ਕਿ ਜੋ ਕੁਝ ਵੀ ਯਾਹਵੇਹ ਤੁਹਾਡੇ ਪਰਮੇਸ਼ਵਰ ਦੇ ਮੂੰਹੋਂ ਨਿੱਕਲਿਆ ਹੈ ਉਹ ਸਭ ਕੁੱਝ ਪੂਰਾ ਹੋਇਆ ਹੈ। ਉਹ ਸਭ ਕੁਝ ਜੋ ਤੁਹਾਡੇ ਲਈ ਕਿਹਾ ਗਿਆ ਸੀ ਸੱਚ ਹੋ ਗਿਆ ਹੈ

15ਇਸ ਤਰ੍ਹਾਂ ਹੋਵੇਗਾ ਕੇ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਵਿਖੇ ਬੋਲਿਆਂ ਸੀ ਉਸੇ ਤਰ੍ਹਾਂ ਯਾਹਵੇਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੱਕ ਕਿ ਉਹ ਇਸ ਚੰਗੀ ਜ਼ਮੀਨ ਉੱਤੇ ਜਿਹੜੀ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ।

16ਜੇ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਨੇਮ ਦੀ ਉਲੰਘਣਾ ਕਰਦੇ ਹੋ, ਜਿਸਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋ ਅਤੇ ਉਨ੍ਹਾਂ ਨੂੰ ਮੱਥਾ ਟੇਕੋਗੇ, ਤਾਂ ਯਾਹਵੇਹ ਦਾ ਕ੍ਰੋਧ ਤੁਹਾਡੇ ਉੱਤੇ ਭੜਕੇਗਾ ਅਤੇ ਤੁਸੀਂ ਉਸ ਚੰਗੀ ਧਰਤੀ ਤੋਂ ਛੇਤੀ ਹੀ ਨਸ਼ਟ ਹੋ ਜਾਓਗੇ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.