ਯੇਹੋਸ਼ੁਆ 23

ਜੇ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਨੇਮ ਦੀ ਉਲੰਘਣਾ ਕਰਦੇ ਹੋ, ਜਿਸਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋ ਅਤੇ ਉਨ੍ਹਾਂ ਨੂੰ ਮੱਥਾ ਟੇਕੋਗੇ, ਤਾਂ ਯਾਹਵੇਹ ਦਾ ਕ੍ਰੋਧ ਤੁਹਾਡੇ ਉੱਤੇ ਭੜਕੇਗਾ ਅਤੇ ਤੁਸੀਂ ਉਸ ਚੰਗੀ ਧਰਤੀ ਤੋਂ ਛੇਤੀ ਹੀ ਨਸ਼ਟ ਹੋ ਜਾਓਗੇ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ।”

Joshua 23:16 (UKJV) When all of you have transgressed the covenant of the LORD your God, which he commanded you, and have gone and served other gods, and bowed yourselves to them; then shall the anger of the LORD be kindled against you, and all of you shall perish quickly from off the good land which he has given unto you.

14“ਹੁਣ ਮੇਰੀ ਮੌਤ ਦਾ ਸਮਾਂ ਨੇੜੇ ਹੈ, ਜਿਵੇਂ ਧਰਤੀ ਉੱਤੇ ਸਾਰੇ ਲੋਕ ਮਰਦੇ ਹਨ। ਆਪਣੇ ਦਿਲ ਅਤੇ ਆਤਮਾ ਦੀਆਂ ਡੂੰਘਾਈਆਂ ਵਿੱਚ ਜਾਣੋ ਕਿ ਜੋ ਕੁਝ ਵੀ ਯਾਹਵੇਹ ਤੁਹਾਡੇ ਪਰਮੇਸ਼ਵਰ ਦੇ ਮੂੰਹੋਂ ਨਿੱਕਲਿਆ ਹੈ ਉਹ ਸਭ ਕੁੱਝ ਪੂਰਾ ਹੋਇਆ ਹੈ। ਉਹ ਸਭ ਕੁਝ ਜੋ ਤੁਹਾਡੇ ਲਈ ਕਿਹਾ ਗਿਆ ਸੀ ਸੱਚ ਹੋ ਗਿਆ ਹੈ

15ਇਸ ਤਰ੍ਹਾਂ ਹੋਵੇਗਾ ਕੇ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਵਿਖੇ ਬੋਲਿਆਂ ਸੀ ਉਸੇ ਤਰ੍ਹਾਂ ਯਾਹਵੇਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੱਕ ਕਿ ਉਹ ਇਸ ਚੰਗੀ ਜ਼ਮੀਨ ਉੱਤੇ ਜਿਹੜੀ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ।

16ਜੇ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਨੇਮ ਦੀ ਉਲੰਘਣਾ ਕਰਦੇ ਹੋ, ਜਿਸਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋ ਅਤੇ ਉਨ੍ਹਾਂ ਨੂੰ ਮੱਥਾ ਟੇਕੋਗੇ, ਤਾਂ ਯਾਹਵੇਹ ਦਾ ਕ੍ਰੋਧ ਤੁਹਾਡੇ ਉੱਤੇ ਭੜਕੇਗਾ ਅਤੇ ਤੁਸੀਂ ਉਸ ਚੰਗੀ ਧਰਤੀ ਤੋਂ ਛੇਤੀ ਹੀ ਨਸ਼ਟ ਹੋ ਜਾਓਗੇ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.