1ਬਹੁਤ ਸਮਾਂ ਬੀਤ ਜਾਣ ਤੋਂ ਬਾਅਦ ਜਦ ਯਾਹਵੇਹ ਨੇ ਇਸਰਾਏਲ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾਂ ਤੋਂ ਆਰਾਮ ਦਿੱਤਾ, ਯੇਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਸੀ।
2ਤਦ ਯੇਹੋਸ਼ੁਆ ਨੇ ਇਸਰਾਏਲ ਦੇ ਸਾਰੇ ਬਜ਼ੁਰਗਾ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦ ਕੇ ਆਖਿਆ, ਮੈ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹਾਂ।
3ਤੁਸੀਂ ਉਹ ਸਭ ਕੁਝ ਵੇਖਿਆ ਹੈ ਜੋ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਡੇ ਲਈ ਇਨ੍ਹਾਂ ਸਾਰੀਆਂ ਕੌਮਾਂ ਨਾਲ ਕੀਤਾ ਹੈ। ਇਹ ਯਾਹਵੇਹ ਤੁਹਾਡਾ ਪਰਮੇਸ਼ਵਰ ਸੀ ਜੋ ਤੁਹਾਡੇ ਲਈ ਲੜਿਆ ਸੀ।
4ਯਾਦ ਰੱਖੋ ਕਿ ਕਿਵੇਂ ਮੈ ਤੁਹਾਡੇ ਲਈ ਇਨ੍ਹਾਂ ਬਾਕੀ ਦੀਆਂ ਕੌਮਾਂ ਨੂੰ ਤੁਹਾਡੀਆਂ ਗੋਤਾਂ ਅਨੁਸਾਰ ਮਿਲਖ਼ ਵਿੱਚ ਵੰਡ ਦਿੱਤਾ ਹੈ ਅਰਥਾਤ ਯਰਦਨ ਤੋਂ ਵੱਡੇ ਸਮੁੰਦਰ ਤੱਕ ਸੂਰਜ ਦੇ ਲਹਿੰਦੇ ਪਾਸੇ ਵੱਲ ਨੂੰ ਸਾਰੀਆਂ ਕੌਮਾਂ ਸਣੇ ਮੈ ਮਾਰ ਦਿੱਤਾ ਸੀ।