ਯੇਹੋਸ਼ੁਆ 23

ਤੁਸੀਂ ਉਹ ਸਭ ਕੁਝ ਵੇਖਿਆ ਹੈ ਜੋ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਡੇ ਲਈ ਇਨ੍ਹਾਂ ਸਾਰੀਆਂ ਕੌਮਾਂ ਨਾਲ ਕੀਤਾ ਹੈ। ਇਹ ਯਾਹਵੇਹ ਤੁਹਾਡਾ ਪਰਮੇਸ਼ਵਰ ਸੀ ਜੋ ਤੁਹਾਡੇ ਲਈ ਲੜਿਆ ਸੀ।

Joshua 23:3 (UKJV) And all of you have seen all that the LORD your God has done unto all these nations because of you; for the LORD your God is he that has fought for you.

1ਬਹੁਤ ਸਮਾਂ ਬੀਤ ਜਾਣ ਤੋਂ ਬਾਅਦ ਜਦ ਯਾਹਵੇਹ ਨੇ ਇਸਰਾਏਲ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾਂ ਤੋਂ ਆਰਾਮ ਦਿੱਤਾ, ਯੇਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਸੀ।

2ਤਦ ਯੇਹੋਸ਼ੁਆ ਨੇ ਇਸਰਾਏਲ ਦੇ ਸਾਰੇ ਬਜ਼ੁਰਗਾ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦ ਕੇ ਆਖਿਆ, ਮੈ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹਾਂ।

3ਤੁਸੀਂ ਉਹ ਸਭ ਕੁਝ ਵੇਖਿਆ ਹੈ ਜੋ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਡੇ ਲਈ ਇਨ੍ਹਾਂ ਸਾਰੀਆਂ ਕੌਮਾਂ ਨਾਲ ਕੀਤਾ ਹੈ। ਇਹ ਯਾਹਵੇਹ ਤੁਹਾਡਾ ਪਰਮੇਸ਼ਵਰ ਸੀ ਜੋ ਤੁਹਾਡੇ ਲਈ ਲੜਿਆ ਸੀ।

4ਯਾਦ ਰੱਖੋ ਕਿ ਕਿਵੇਂ ਮੈ ਤੁਹਾਡੇ ਲਈ ਇਨ੍ਹਾਂ ਬਾਕੀ ਦੀਆਂ ਕੌਮਾਂ ਨੂੰ ਤੁਹਾਡੀਆਂ ਗੋਤਾਂ ਅਨੁਸਾਰ ਮਿਲਖ਼ ਵਿੱਚ ਵੰਡ ਦਿੱਤਾ ਹੈ ਅਰਥਾਤ ਯਰਦਨ ਤੋਂ ਵੱਡੇ ਸਮੁੰਦਰ ਤੱਕ ਸੂਰਜ ਦੇ ਲਹਿੰਦੇ ਪਾਸੇ ਵੱਲ ਨੂੰ ਸਾਰੀਆਂ ਕੌਮਾਂ ਸਣੇ ਮੈ ਮਾਰ ਦਿੱਤਾ ਸੀ।

5ਯਾਹਵੇਹ, ਤੁਹਾਡਾ ਪਰਮੇਸ਼ਵਰ ਉਨ੍ਹਾਂ ਨੂੰ ਤੁਹਾਡੇ ਵਿੱਚੋਂ ਕੱਢ ਦੇਵੇਗਾ ਅਤੇ ਉਨ੍ਹਾਂ ਨੂੰ ਤੁਹਾਡੇ ਤੋਂ ਵੱਖ ਕਰ ਦੇਵੇਗਾ ਅਤੇ ਤੁਸੀਂ ਉਨ੍ਹਾਂ ਦੀ ਧਰਤੀ ਉੱਤੇ ਕਬਜ਼ਾ ਕਰ ਲਵੋਂਗੇ, ਜਿਵੇਂ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਆਖਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.