2ਤਦ ਯੇਹੋਸ਼ੁਆ ਨੇ ਇਸਰਾਏਲ ਦੇ ਸਾਰੇ ਬਜ਼ੁਰਗਾ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦ ਕੇ ਆਖਿਆ, ਮੈ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹਾਂ।
3ਤੁਸੀਂ ਉਹ ਸਭ ਕੁਝ ਵੇਖਿਆ ਹੈ ਜੋ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਡੇ ਲਈ ਇਨ੍ਹਾਂ ਸਾਰੀਆਂ ਕੌਮਾਂ ਨਾਲ ਕੀਤਾ ਹੈ। ਇਹ ਯਾਹਵੇਹ ਤੁਹਾਡਾ ਪਰਮੇਸ਼ਵਰ ਸੀ ਜੋ ਤੁਹਾਡੇ ਲਈ ਲੜਿਆ ਸੀ।
4ਯਾਦ ਰੱਖੋ ਕਿ ਕਿਵੇਂ ਮੈ ਤੁਹਾਡੇ ਲਈ ਇਨ੍ਹਾਂ ਬਾਕੀ ਦੀਆਂ ਕੌਮਾਂ ਨੂੰ ਤੁਹਾਡੀਆਂ ਗੋਤਾਂ ਅਨੁਸਾਰ ਮਿਲਖ਼ ਵਿੱਚ ਵੰਡ ਦਿੱਤਾ ਹੈ ਅਰਥਾਤ ਯਰਦਨ ਤੋਂ ਵੱਡੇ ਸਮੁੰਦਰ ਤੱਕ ਸੂਰਜ ਦੇ ਲਹਿੰਦੇ ਪਾਸੇ ਵੱਲ ਨੂੰ ਸਾਰੀਆਂ ਕੌਮਾਂ ਸਣੇ ਮੈ ਮਾਰ ਦਿੱਤਾ ਸੀ।
5ਯਾਹਵੇਹ, ਤੁਹਾਡਾ ਪਰਮੇਸ਼ਵਰ ਉਨ੍ਹਾਂ ਨੂੰ ਤੁਹਾਡੇ ਵਿੱਚੋਂ ਕੱਢ ਦੇਵੇਗਾ ਅਤੇ ਉਨ੍ਹਾਂ ਨੂੰ ਤੁਹਾਡੇ ਤੋਂ ਵੱਖ ਕਰ ਦੇਵੇਗਾ ਅਤੇ ਤੁਸੀਂ ਉਨ੍ਹਾਂ ਦੀ ਧਰਤੀ ਉੱਤੇ ਕਬਜ਼ਾ ਕਰ ਲਵੋਂਗੇ, ਜਿਵੇਂ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਆਖਿਆ ਹੈ।
6ਮਜ਼ਬੂਤ ਬਣੋ ਅਤੇ ਮੋਸ਼ੇਹ ਦੀ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖੋ, ਤੁਸੀਂ ਉਸ ਤੋਂ ਨਾ ਸੱਜੇ ਨਾ ਖੱਬੇ ਪਾਸੇ ਮੁੜਨਾ।