ਯੇਹੋਸ਼ੁਆ 23

ਯਾਹਵੇਹ, ਤੁਹਾਡਾ ਪਰਮੇਸ਼ਵਰ ਉਨ੍ਹਾਂ ਨੂੰ ਤੁਹਾਡੇ ਵਿੱਚੋਂ ਕੱਢ ਦੇਵੇਗਾ ਅਤੇ ਉਨ੍ਹਾਂ ਨੂੰ ਤੁਹਾਡੇ ਤੋਂ ਵੱਖ ਕਰ ਦੇਵੇਗਾ ਅਤੇ ਤੁਸੀਂ ਉਨ੍ਹਾਂ ਦੀ ਧਰਤੀ ਉੱਤੇ ਕਬਜ਼ਾ ਕਰ ਲਵੋਂਗੇ, ਜਿਵੇਂ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਆਖਿਆ ਹੈ।

Joshua 23:5 (UKJV) And the LORD your God, he shall expel them from before you, and drive them from out of your sight; and all of you shall possess their land, as the LORD your God has promised unto you.

3ਤੁਸੀਂ ਉਹ ਸਭ ਕੁਝ ਵੇਖਿਆ ਹੈ ਜੋ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਡੇ ਲਈ ਇਨ੍ਹਾਂ ਸਾਰੀਆਂ ਕੌਮਾਂ ਨਾਲ ਕੀਤਾ ਹੈ। ਇਹ ਯਾਹਵੇਹ ਤੁਹਾਡਾ ਪਰਮੇਸ਼ਵਰ ਸੀ ਜੋ ਤੁਹਾਡੇ ਲਈ ਲੜਿਆ ਸੀ।

4ਯਾਦ ਰੱਖੋ ਕਿ ਕਿਵੇਂ ਮੈ ਤੁਹਾਡੇ ਲਈ ਇਨ੍ਹਾਂ ਬਾਕੀ ਦੀਆਂ ਕੌਮਾਂ ਨੂੰ ਤੁਹਾਡੀਆਂ ਗੋਤਾਂ ਅਨੁਸਾਰ ਮਿਲਖ਼ ਵਿੱਚ ਵੰਡ ਦਿੱਤਾ ਹੈ ਅਰਥਾਤ ਯਰਦਨ ਤੋਂ ਵੱਡੇ ਸਮੁੰਦਰ ਤੱਕ ਸੂਰਜ ਦੇ ਲਹਿੰਦੇ ਪਾਸੇ ਵੱਲ ਨੂੰ ਸਾਰੀਆਂ ਕੌਮਾਂ ਸਣੇ ਮੈ ਮਾਰ ਦਿੱਤਾ ਸੀ।

5ਯਾਹਵੇਹ, ਤੁਹਾਡਾ ਪਰਮੇਸ਼ਵਰ ਉਨ੍ਹਾਂ ਨੂੰ ਤੁਹਾਡੇ ਵਿੱਚੋਂ ਕੱਢ ਦੇਵੇਗਾ ਅਤੇ ਉਨ੍ਹਾਂ ਨੂੰ ਤੁਹਾਡੇ ਤੋਂ ਵੱਖ ਕਰ ਦੇਵੇਗਾ ਅਤੇ ਤੁਸੀਂ ਉਨ੍ਹਾਂ ਦੀ ਧਰਤੀ ਉੱਤੇ ਕਬਜ਼ਾ ਕਰ ਲਵੋਂਗੇ, ਜਿਵੇਂ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਆਖਿਆ ਹੈ।

6ਮਜ਼ਬੂਤ ਬਣੋ ਅਤੇ ਮੋਸ਼ੇਹ ਦੀ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖੋ, ਤੁਸੀਂ ਉਸ ਤੋਂ ਨਾ ਸੱਜੇ ਨਾ ਖੱਬੇ ਪਾਸੇ ਮੁੜਨਾ।

7ਤੁਸੀਂ ਇਨ੍ਹਾਂ ਕੌਮਾਂ ਨਾਲ ਨਾ ਜੁੜੋ ਜੋ ਤੁਹਾਡੇ ਵਿਚਕਾਰ ਰਹਿੰਦੀਆਂ ਹਨ, ਉਨ੍ਹਾਂ ਦੇ ਦੇਵਤਿਆਂ ਦੇ ਨਾਮ ਵੀ ਜੁਬਾਨ ਉੱਤੇ ਨਾ ਲਿਆਓ ਨਾ ਉਨ੍ਹਾਂ ਦੀ ਸਹੁੰ ਨਾ ਖਾਓ। ਤੁਸੀਂ ਉਹਨਾਂ ਦੀ ਉਪਾਸਨਾ ਨਾ ਕਰੋ ਨਾ ਉਹਨਾਂ ਅੱਗੇ ਮੱਥਾ ਟੇਕੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.