ਯੇਹੋਸ਼ੁਆ 24

ਤਦ ਮੈਂ ਤੁਹਾਡੇ ਅੱਗੇ ਉਹਨਾਂ ਉੱਤੇ ਡਰ ਨੂੰ ਭੇਜਿਆ ਅਤੇ ਉਸ ਨੇ ਅਮੋਰੀਆਂ ਦੇ ਦੋਹਾਂ ਰਾਜਿਆਂ ਨੂੰ ਤੁਹਾਡੇ ਅੱਗੋਂ ਕੱਢ ਦਿੱਤਾ, ਨਾ ਤੁਹਾਡੀ ਤਲਵਾਰ, ਨਾ ਤੁਹਾਡੇ ਧਣੁੱਖ ਨਾਲ ਇਹ ਹੋਇਆ।

Joshua 24:12 (UKJV) And I sent the hornet before you, which drove them out from before you, even the two kings of the Amorites; but not with your sword, nor with your bow.

10ਪਰ ਮੈਂ ਬਿਲਆਮ ਦੀ ਗੱਲ ਨਾ ਸੁਣੀ, ਇਸ ਲਈ ਉਸ ਨੇ ਤੁਹਾਨੂੰ ਬਾਰ-ਬਾਰ ਅਸੀਸ ਦਿੱਤੀ ਅਤੇ ਮੈਂ ਤੁਹਾਨੂੰ ਉਸ ਦੇ ਹੱਥੋਂ ਛੁਡਾ ਲਿਆ।

11“ ‘ਤੁਸੀਂ ਯਰਦਨ ਨਦੀ ਪਾਰ ਕਰਕੇ ਯਰੀਹੋ ਪਹੁੰਚੇ ਅਤੇ ਯਰੀਹੋ ਦੇ ਸਰਦਾਰ ਤੁਹਾਡੇ ਨਾਲ ਲੜੇ। ਇਨ੍ਹਾਂ ਤੋਂ ਇਲਾਵਾ ਅਮੋਰੀ, ਪਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸ਼ੀ, ਹਿੱਵੀਆਂ ਅਤੇ ਯਬੂਸੀ ਵੀ ਤੇਰੇ ਨਾਲ ਲੜੇ ਅਤੇ ਮੈਂ ਉਨ੍ਹਾਂ ਸਾਰਿਆਂ ਨੂੰ ਆਪਣੇ ਅਧੀਨ ਕਰ ਲਿਆ।

12ਤਦ ਮੈਂ ਤੁਹਾਡੇ ਅੱਗੇ ਉਹਨਾਂ ਉੱਤੇ ਡਰ ਨੂੰ ਭੇਜਿਆ ਅਤੇ ਉਸ ਨੇ ਅਮੋਰੀਆਂ ਦੇ ਦੋਹਾਂ ਰਾਜਿਆਂ ਨੂੰ ਤੁਹਾਡੇ ਅੱਗੋਂ ਕੱਢ ਦਿੱਤਾ, ਨਾ ਤੁਹਾਡੀ ਤਲਵਾਰ, ਨਾ ਤੁਹਾਡੇ ਧਣੁੱਖ ਨਾਲ ਇਹ ਹੋਇਆ।

13ਇਸ ਲਈ ਮੈਂ ਤੁਹਾਨੂੰ ਅਜਿਹੀ ਧਰਤੀ ਦਿੱਤੀ ਜਿਸ ਉੱਤੇ ਤੁਸੀਂ ਮਿਹਨਤ ਨਹੀਂ ਕੀਤੀ ਅਤੇ ਸ਼ਹਿਰ ਨਹੀਂ ਬਣਾਏ ਅਤੇ ਤੁਸੀਂ ਉਨ੍ਹਾਂ ਵਿੱਚ ਰਹਿੰਦੇ ਹੋ ਅਤੇ ਅੰਗੂਰੀ ਬਾਗਾਂ ਅਤੇ ਜ਼ੈਤੂਨ ਦੇ ਬਾਗਾਂ ਤੋਂ ਖਾਂਦੇ ਹੋ ਜੋ ਤੁਸੀਂ ਨਹੀਂ ਬੀਜੇ।’

14“ਹੁਣ ਯਾਹਵੇਹ ਤੋਂ ਡਰੋ ਅਤੇ ਪੂਰੀ ਵਫ਼ਾਦਾਰੀ ਨਾਲ ਉਸਦੀ ਸੇਵਾ ਕਰੋ। ਉਨ੍ਹਾਂ ਦੇਵਤਿਆਂ ਨੂੰ ਸੁੱਟ ਦਿਓ ਜਿਨ੍ਹਾਂ ਦੀ ਉਪਾਸਨਾ ਤੁਹਾਡੇ ਪੁਰਖਿਆਂ ਨੇ ਫ਼ਰਾਤ ਦਰਿਆ ਦੇ ਪਾਰ ਅਤੇ ਮਿਸਰ ਵਿੱਚ ਕੀਤੀ ਸੀ ਅਤੇ ਹੁਣ ਯਾਹਵੇਹ ਦੀ ਸੇਵਾ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.