ਯੇਹੋਸ਼ੁਆ 24

ਜੇਕਰ ਤੁਸੀਂ ਇਸ ਵੇਲੇ ਯਾਹਵੇਹ ਦੀ ਸੇਵਾ ਕਰਨ ਦਾ ਮਨ ਨਹੀਂ ਕਰਦੇ, ਤਾਂ ਅੱਜ ਹੀ ਫ਼ੈਸਲਾ ਕਰੋ ਕਿ ਤੁਸੀਂ ਕਿਸ ਦੀ ਸੇਵਾ ਕਰੋਗੇ। ਕੀ ਤੁਹਾਡੇ ਪੁਰਖਿਆਂ ਨੇ ਫ਼ਰਾਤ ਦੇ ਪਾਰ ਉਨ੍ਹਾਂ ਦੇਵਤਿਆਂ ਦੀ ਸੇਵਾ ਕੀਤੀ ਸੀ ਜਾਂ ਅਮੋਰੀਆਂ ਦੇ ਦੇਵਤੇ ਸਨ, ਜਿਨ੍ਹਾਂ ਦੇ ਦੇਸ਼ ਵਿੱਚ ਤੁਸੀਂ ਰਹਿੰਦੇ ਹੋ, ਪਰ ਮੈਂ ਅਤੇ ਮੇਰਾ ਘਰਾਣਾ ਅਸੀਂ ਯਾਹਵੇਹ ਦੀ ਸੇਵਾ ਕਰਾਂਗੇ।”

Joshua 24:15 (UKJV) And if it seem evil unto you to serve the LORD, choose you this day whom all of you will serve; whether the gods which your fathers served that were on the other side of the flood, or the gods of the Amorites, in whose land all of you dwell: but as for me and my house, we will serve the LORD.

13ਇਸ ਲਈ ਮੈਂ ਤੁਹਾਨੂੰ ਅਜਿਹੀ ਧਰਤੀ ਦਿੱਤੀ ਜਿਸ ਉੱਤੇ ਤੁਸੀਂ ਮਿਹਨਤ ਨਹੀਂ ਕੀਤੀ ਅਤੇ ਸ਼ਹਿਰ ਨਹੀਂ ਬਣਾਏ ਅਤੇ ਤੁਸੀਂ ਉਨ੍ਹਾਂ ਵਿੱਚ ਰਹਿੰਦੇ ਹੋ ਅਤੇ ਅੰਗੂਰੀ ਬਾਗਾਂ ਅਤੇ ਜ਼ੈਤੂਨ ਦੇ ਬਾਗਾਂ ਤੋਂ ਖਾਂਦੇ ਹੋ ਜੋ ਤੁਸੀਂ ਨਹੀਂ ਬੀਜੇ।’

14“ਹੁਣ ਯਾਹਵੇਹ ਤੋਂ ਡਰੋ ਅਤੇ ਪੂਰੀ ਵਫ਼ਾਦਾਰੀ ਨਾਲ ਉਸਦੀ ਸੇਵਾ ਕਰੋ। ਉਨ੍ਹਾਂ ਦੇਵਤਿਆਂ ਨੂੰ ਸੁੱਟ ਦਿਓ ਜਿਨ੍ਹਾਂ ਦੀ ਉਪਾਸਨਾ ਤੁਹਾਡੇ ਪੁਰਖਿਆਂ ਨੇ ਫ਼ਰਾਤ ਦਰਿਆ ਦੇ ਪਾਰ ਅਤੇ ਮਿਸਰ ਵਿੱਚ ਕੀਤੀ ਸੀ ਅਤੇ ਹੁਣ ਯਾਹਵੇਹ ਦੀ ਸੇਵਾ ਕਰੋ।

15ਜੇਕਰ ਤੁਸੀਂ ਇਸ ਵੇਲੇ ਯਾਹਵੇਹ ਦੀ ਸੇਵਾ ਕਰਨ ਦਾ ਮਨ ਨਹੀਂ ਕਰਦੇ, ਤਾਂ ਅੱਜ ਹੀ ਫ਼ੈਸਲਾ ਕਰੋ ਕਿ ਤੁਸੀਂ ਕਿਸ ਦੀ ਸੇਵਾ ਕਰੋਗੇ। ਕੀ ਤੁਹਾਡੇ ਪੁਰਖਿਆਂ ਨੇ ਫ਼ਰਾਤ ਦੇ ਪਾਰ ਉਨ੍ਹਾਂ ਦੇਵਤਿਆਂ ਦੀ ਸੇਵਾ ਕੀਤੀ ਸੀ ਜਾਂ ਅਮੋਰੀਆਂ ਦੇ ਦੇਵਤੇ ਸਨ, ਜਿਨ੍ਹਾਂ ਦੇ ਦੇਸ਼ ਵਿੱਚ ਤੁਸੀਂ ਰਹਿੰਦੇ ਹੋ, ਪਰ ਮੈਂ ਅਤੇ ਮੇਰਾ ਘਰਾਣਾ ਅਸੀਂ ਯਾਹਵੇਹ ਦੀ ਸੇਵਾ ਕਰਾਂਗੇ।”

16ਇਹ ਸੁਣ ਕੇ ਹਾਜ਼ਰ ਲੋਕਾਂ ਨੇ ਕਿਹਾ, “ਇਹ ਕਦੇ ਨਹੀਂ ਹੋਵੇਗਾ ਕਿ ਅਸੀਂ ਯਾਹਵੇਹ ਨੂੰ ਛੱਡ ਕੇ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਕਰੀਏ!

17ਇਹ ਯਾਹਵੇਹ ਸਾਡਾ ਪਰਮੇਸ਼ਵਰ ਹੀ ਸੀ ਜਿਸ ਨੇ ਸਾਨੂੰ ਅਤੇ ਸਾਡੇ ਮਾਤਾ-ਪਿਤਾ ਨੂੰ ਮਿਸਰ ਤੋਂ, ਉਸ ਗੁਲਾਮੀ ਦੇ ਦੇਸ਼ ਵਿੱਚੋਂ ਬਾਹਰ ਲਿਆਂਦਾ ਅਤੇ ਸਾਡੀਆਂ ਅੱਖਾਂ ਦੇ ਸਾਹਮਣੇ ਉਹ ਮਹਾਨ ਨਿਸ਼ਾਨ ਅਤੇ ਚਿੰਨ੍ਹ ਵਿਖਾਏ। ਉਸ ਨੇ ਸਾਡੀ ਸਾਰੀ ਯਾਤਰਾ ਦੌਰਾਨ ਅਤੇ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਸਾਡੀ ਰੱਖਿਆ ਕੀਤੀ ਜਿਨ੍ਹਾਂ ਵਿੱਚੋਂ ਅਸੀਂ ਯਾਤਰਾ ਕੀਤੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.