14“ਹੁਣ ਯਾਹਵੇਹ ਤੋਂ ਡਰੋ ਅਤੇ ਪੂਰੀ ਵਫ਼ਾਦਾਰੀ ਨਾਲ ਉਸਦੀ ਸੇਵਾ ਕਰੋ। ਉਨ੍ਹਾਂ ਦੇਵਤਿਆਂ ਨੂੰ ਸੁੱਟ ਦਿਓ ਜਿਨ੍ਹਾਂ ਦੀ ਉਪਾਸਨਾ ਤੁਹਾਡੇ ਪੁਰਖਿਆਂ ਨੇ ਫ਼ਰਾਤ ਦਰਿਆ ਦੇ ਪਾਰ ਅਤੇ ਮਿਸਰ ਵਿੱਚ ਕੀਤੀ ਸੀ ਅਤੇ ਹੁਣ ਯਾਹਵੇਹ ਦੀ ਸੇਵਾ ਕਰੋ।
15ਜੇਕਰ ਤੁਸੀਂ ਇਸ ਵੇਲੇ ਯਾਹਵੇਹ ਦੀ ਸੇਵਾ ਕਰਨ ਦਾ ਮਨ ਨਹੀਂ ਕਰਦੇ, ਤਾਂ ਅੱਜ ਹੀ ਫ਼ੈਸਲਾ ਕਰੋ ਕਿ ਤੁਸੀਂ ਕਿਸ ਦੀ ਸੇਵਾ ਕਰੋਗੇ। ਕੀ ਤੁਹਾਡੇ ਪੁਰਖਿਆਂ ਨੇ ਫ਼ਰਾਤ ਦੇ ਪਾਰ ਉਨ੍ਹਾਂ ਦੇਵਤਿਆਂ ਦੀ ਸੇਵਾ ਕੀਤੀ ਸੀ ਜਾਂ ਅਮੋਰੀਆਂ ਦੇ ਦੇਵਤੇ ਸਨ, ਜਿਨ੍ਹਾਂ ਦੇ ਦੇਸ਼ ਵਿੱਚ ਤੁਸੀਂ ਰਹਿੰਦੇ ਹੋ, ਪਰ ਮੈਂ ਅਤੇ ਮੇਰਾ ਘਰਾਣਾ ਅਸੀਂ ਯਾਹਵੇਹ ਦੀ ਸੇਵਾ ਕਰਾਂਗੇ।”
16ਇਹ ਸੁਣ ਕੇ ਹਾਜ਼ਰ ਲੋਕਾਂ ਨੇ ਕਿਹਾ, “ਇਹ ਕਦੇ ਨਹੀਂ ਹੋਵੇਗਾ ਕਿ ਅਸੀਂ ਯਾਹਵੇਹ ਨੂੰ ਛੱਡ ਕੇ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਕਰੀਏ!
17ਇਹ ਯਾਹਵੇਹ ਸਾਡਾ ਪਰਮੇਸ਼ਵਰ ਹੀ ਸੀ ਜਿਸ ਨੇ ਸਾਨੂੰ ਅਤੇ ਸਾਡੇ ਮਾਤਾ-ਪਿਤਾ ਨੂੰ ਮਿਸਰ ਤੋਂ, ਉਸ ਗੁਲਾਮੀ ਦੇ ਦੇਸ਼ ਵਿੱਚੋਂ ਬਾਹਰ ਲਿਆਂਦਾ ਅਤੇ ਸਾਡੀਆਂ ਅੱਖਾਂ ਦੇ ਸਾਹਮਣੇ ਉਹ ਮਹਾਨ ਨਿਸ਼ਾਨ ਅਤੇ ਚਿੰਨ੍ਹ ਵਿਖਾਏ। ਉਸ ਨੇ ਸਾਡੀ ਸਾਰੀ ਯਾਤਰਾ ਦੌਰਾਨ ਅਤੇ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਸਾਡੀ ਰੱਖਿਆ ਕੀਤੀ ਜਿਨ੍ਹਾਂ ਵਿੱਚੋਂ ਅਸੀਂ ਯਾਤਰਾ ਕੀਤੀ ਸੀ।
18ਅਤੇ ਯਾਹਵੇਹ ਨੇ ਸਾਡੇ ਅੱਗੋਂ ਸਾਰੀਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਜਿਨ੍ਹਾਂ ਵਿੱਚ ਅਮੋਰੀਆਂ ਵੀ ਸ਼ਾਮਲ ਸਨ, ਜਿਹੜੇ ਦੇਸ਼ ਵਿੱਚ ਰਹਿੰਦੇ ਸਨ। ਅਸੀਂ ਤਾਂ ਯਾਹਵੇਹ ਦੀ ਸੇਵਾ ਕਰਾਂਗੇ, ਕਿਉਂਕਿ ਉਹ ਸਾਡਾ ਪਰਮੇਸ਼ਵਰ ਹੈ।”